ਕੋਰੋਨਾ ਦੇ ਖ਼ੌਫ ਨੇ ਲਈ ਸਾਬਕਾ SDO ਦੀ ਜਾਨ, ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ

Monday, May 03, 2021 - 02:28 PM (IST)

ਕੋਰੋਨਾ ਦੇ ਖ਼ੌਫ ਨੇ ਲਈ ਸਾਬਕਾ SDO ਦੀ ਜਾਨ, ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ

ਰੇਵਾੜੀ- ਦੇਸ਼ ਭਰ ’ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਹਰਿਆਣਾ ’ਚ ਵੀ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ, ਜਿਸ ਕਾਰਨ ਇਕ ਹਫ਼ਤੇ ਦਾ ਮੁਕੰਮਲ ਲਾਕਡਾਊਨ ਲਾਇਆ ਗਿਆ ਹੈ। ਇਸ ਦਰਮਿਆਨ ਹਰਿਆਣਾ ਦੇ ਰੇਵਾੜੀ ’ਚ ਦਿਲ ਨੂੰ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ। ਇੱਥੇ ਸਾਬਕਾ ਸਬ ਡਿਵੀਜ਼ਨਲ ਅਫ਼ਸਰ (ਐੱਸ. ਡੀ. ਓ.) ਨੇ ਹਸਪਤਾਲ ਦੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਜਾਨ ਦੇ ਦਿੱਤੀ। ਲੋਕ ਮੂਕਦਰਸ਼ਕ ਬਣ ਕੇ ਵੇਖਦੇ ਰਹੇ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ’ਚ ਕੈਦ ਹੋ ਗਈ। 

PunjabKesari

ਜਾਣਕਾਰੀ ਮੁਤਾਬਕ ਮਿ੍ਰਤਕ ਐੱਸ. ਡੀ. ਓ. ਯੁੱਧਵੀਰ ਕੋਰੋਨਾ ਪਾਜ਼ੇਟਿਵ ਸੀ, ਜਿਸ ਦੇ ਚੱਲਦੇ ਉਹ ਨਾਗਰਿਕ ਹਸਪਤਾਲ ’ਚ ਪਿਛਲੇ ਤਿੰਨ ਦਿਨਾਂ ਤੋਂ ਦਾਖ਼ਲ ਸੀ। ਉਹ ਝੱਜਰ ਦੇ ਦੋਹੜ ਪਿੰਡ ਦਾ ਰਹਿਣ ਵਾਲਾ ਸੀ। ਇਕ ਮਹੀਨੇ ਪਹਿਲਾਂ ਹੀ ਬਿਜਲੀ ਮਹਿਕਮੇ ਤੋਂ ਐੱਸ. ਡੀ. ਓ. ਤੋਂ ਸੇਵਾਮੁਕਤ ਹੋਇਆ ਸੀ। 


author

Tanu

Content Editor

Related News