ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦੀ ਮਾਤਾ ਪ੍ਰੇਮ ਕੌਰ ਦਾ ਦਿਹਾਂਤ
Saturday, Mar 14, 2026 - 12:58 PM (IST)
ਚੰਡੀਗੜ੍ਹ- ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦੀ ਮਾਤਾ ਪ੍ਰੇਮ ਕੌਰ ਕਲਿਆਣ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਉਹ ਕਰੀਬ 85 ਸਾਲ ਦੇ ਸਨ। ਪਰਿਵਾਰ ਅਨੁਸਾਰ ਉਨ੍ਹਾਂ ਦੀ ਸਿਹਤ ਕੁਝ ਸਮੇਂ ਤੋਂ ਖ਼ਰਾਬ ਚੱਲ ਰਹੀ ਸੀ। ਕਰੀਬ 15 ਦਿਨ ਪਹਿਲਾਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਤੋਂ ਬਾਅਦ ਸਿਹਤ 'ਚ ਸੁਧਾਰ ਹੋਣ 'ਤੇ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਸੀ ਪਰ ਬੀਤੀ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਮੁੜ ਵਿਗੜ ਗਈ ਅਤੇ ਰਾਤ ਕਰੀਬ 12 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਸ ਸਮੇਂ ਹਰਵਿੰਦਰ ਕਲਿਆਣ ਚੰਡੀਗੜ੍ਹ 'ਚ ਸਨ। ਮਾਤਾ ਦੇ ਦਿਹਾਂਤ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਕਰਨਾਲ ਜ਼ਿਲ੍ਹੇ ਦੇ ਪਿੰਡ ਕੁਟੇਲ ਸਥਿਤ ਆਪਣੇ ਫਾਰਮ ਹਾਊਸ ਪਹੁੰਚੇ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦੇ ਹੀ ਰਾਜਨੀਤਕ ਅਤੇ ਸਮਾਜਿਕ ਖੇਤਰ ਦੇ ਕਈ ਲੋਕਾਂ ਨੇ ਸੋਗ ਜ਼ਾਹਰ ਕੀਤਾ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਪ੍ਰੇਮ ਕੌਰ ਕਲਿਆਣ ਦੇ ਦਿਹਾਂਤ 'ਤੇ ਡੂੰਘਾ ਦੁੱਖ ਜਤਾਉਂਦੇ ਹੋਏ ਕਲਿਆਣ ਪਰਿਵਾਰ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ। ਹਰਵਿੰਦਰ ਕਲਿਆਣ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਨ। ਸਾਲ 2024 'ਚ ਉਨ੍ਹਾਂ ਨੇ ਸਰਬਸੰਮਤੀ ਨਾਲ ਹਰਿਆਣਾ ਦਾ 18ਵਾਂ ਸਪੀਕਰ ਚੁਣਿਆ ਗਿਆ ਸੀ। ਉਹ ਕਰਨਾਲ ਜ਼ਿਲ੍ਹੇ ਦੀ ਘਰੌਂਡਾ ਵਿਧਾਨ ਸਭਾ ਸੀਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਆਪਣੀ ਸਾਦਗੀ ਅਤੇ ਅਨੁਸ਼ਾਸਿਤ ਅਗਵਾਈ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਪਿਤਾ ਦੇਵੀ ਸਿੰਘ ਕਲਿਆਣ ਹਰਿਆਣਾ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਰਹਿ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
