ਹਰਿਆਣਾ ’ਚ ਸਨਸਨੀਖੇਜ਼ ਵਾਰਦਾਤ, ਬਾਈਕ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

Sunday, Dec 11, 2022 - 01:27 PM (IST)

ਹਰਿਆਣਾ ’ਚ ਸਨਸਨੀਖੇਜ਼ ਵਾਰਦਾਤ, ਬਾਈਕ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਝੱਜਰ- ਹਰਿਆਣਾ ਦੇ ਜ਼ਿਲ੍ਹੇ ਝੱਜਰ ਦੇ ਕਸਬਾ ਬਾਦਲੀ ’ਚ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਵਾਰਦਾਤ ਹੋਈ, ਉਦੋਂ ਨੌਜਵਾਨ ਇਕ ਦੁਕਾਨ ’ਚ ਅੰਡੇ ਖਾ ਰਿਹਾ ਸੀ। ਨੌਜਵਾਨ ਦਾ ਕਤਲ 7 ਗੋਲੀਆਂ ਮਾਰ ਕੇ ਕੀਤਾ ਗਿਆ ਹੈ। ਦੁਕਾਨਦਾਰ ਨੂੰ ਵੀ ਦੋ ਗੋਲੀਆਂ ਲੱਗੀਆਂ, ਜਿਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। 

ਜਾਣਕਾਰੀ ਮੁਤਾਬਕ ਬਾਦਲੀ ’ਚ ਲਾਡਪੁਰ ਮੋਡ ਦੇ ਨੇੜਲੇ ਪਿੰਡ ਦਾ ਨੌਜਵਾਨ ਮੋਨੂੰ ਦੁਕਾਨ ਦੇ ਬਾਹਰ ਖੜ੍ਹਾ ਹੋ ਕੇ ਅੰਡੇ ਖਾ ਰਿਹਾ ਸੀ। 4 ਨਕਾਬਪੋਸ਼ ਨੌਜਵਾਨ ਦੋ ਬਾਈਕ ’ਤੇ ਸਵਾਰ ਹੋ ਕੇ ਆਏ ਅਤੇ ਅਤੇ ਅੰਡੇ ਖਾ ਰਹੇ ਮੋਨੂੰ ’ਤੇ ਗੋਲੀਆਂ ਵਰ੍ਹਾ ਦਿੱਤੀਆਂ, ਜਿਸ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।

ਪੁਲਸ ਨੇ ਇਸ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ 9 ਖੋਲ ਬਰਾਮਦ ਕੀਤੇ ਹਨ। ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹਮਲਾਵਰ ਕੌਣ ਸਨ ਅਤੇ ਉਸ ਦਾ ਕਤਲ ਕਿਉਂ ਕੀਤਾ ਗਿਆ। ਪੁਲਸ ਬਜ਼ਾਰ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲ ਰਹੀ ਹੈ। ਮ੍ਰਿਤਕ ਮੋਨੂੰ ਦੇ ਪਿਤਾ ਲਕਸ਼ਮਣ ਦੇ ਬਿਆਨ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਜਾਵੇਗਾ।


author

Tanu

Content Editor

Related News