ਹਰਿਆਣਾ: ਜਗਾਧਰੀ ’ਚ ਪੇਂਟ ਦੀ ਦੁਕਾਨ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Wednesday, May 18, 2022 - 11:56 AM (IST)

ਹਰਿਆਣਾ: ਜਗਾਧਰੀ ’ਚ ਪੇਂਟ ਦੀ ਦੁਕਾਨ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਜਗਾਧਰੀ (ਸੁਰਿੰਦਰ ਮਹਿਤਾ)– ਹਰਿਆਣਾ ਦੇ ਯਮੁਨਾਨਗਰ ਦੇ ਜਗਾਧਰੀ ਮਟਕਾ ਚੌਕ ’ਚ ਸਥਿਤ ਇਕ ਪੇਂਟ ਦੀ ਦੁਕਾਨ ’ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਉਸ ਤੋਂ ਬਾਅਦ ਧਮਾਕਾ ਹੋ ਗਿਆ। ਧਮਾਕੇ ਦੀ ਆਵਾਜ਼ ਸੁਣ ਕੇ ਵੱਡੀ ਗਿਣਤੀ ’ਚ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ। ਦੁਕਾਨ ਦੇ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਪਹਿਲੇ ਦੋ ਗੱਡੀਆਂ ਅੱਗ ਬੁਝਾਉਣ ਲਈ ਆਈਆਂ ਪਰ ਅੱਗ ਜ਼ਿਆਦਾ ਭਿਆਨਕ ਸੀ, ਜਿਸ ਕਾਰਨ 6 ਹੋਰ ਗੱਡੀਆਂ ਨੂੰ ਬੁਲਾਇਆ ਗਿਆ। ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾ ਲਿਆ ਗਿਆ।

ਦੁਕਾਨ ਮਾਲਕ ਭੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਕੁੱਲ ਦੁਕਾਨ ਬੰਦ ਸੀ, ਅੱਜ ਸਵੇਰੇ ਅੱਗ ਲੱਗੀ ਅਤੇ ਲੋਕਾਂ ਨੇ ਇਸ ਦੀ ਸੂਚਨਾ ਉਨ੍ਹਾਂ ਨੂੰ ਦਿੱਤੀ। ਨੁਕਸਾਨ ਕਿੰਨਾ ਹੋਇਆ ਇਹ ਬਾਅਦ ’ਚ ਪਤਾ ਲੱਗੇਗਾ। ਓਧਰ ਜ਼ਿਲ੍ਹਾ ਫਾਇਰ ਅਧਿਕਾਰੀ ਪ੍ਰਮੋਦ ਦੁੱਗਲ ਦਾ ਕਹਿਣਾ ਹੈ ਕਿ ਜਿਵੇਂ ਹੀ ਸਵੇਰੇ 4 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਉਨ੍ਹਾਂ ਨੇ ਤੁਰੰਤ 2 ਗੱਡੀਆਂ ਰਵਾਨਾ ਕਰ ਦਿੱਤੀਆਂ ਪਰ ਅੱਗ ਭਿਆਨਕ ਸੀ, ਜਿਸ ਕਾਰਨ ਹੋਰ ਗੱਡੀਆਂ ਭੇਜੀਆਂ ਗਈਆਂ। 

ਅਨੁਮਾਨ ਲਾਇਆ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਜਿੱਥੇ ਲੱਖਾਂ ਦਾ ਨੁਕਸਾਨ ਹੋਇਆ ਹੈ। ਉੱਥੇ ਹੀ ਆਲੇ-ਦੁਆਲੇ ਦੀਆਂ ਦੁਕਾਨਾਂ ਦੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ ਸਖ਼ਤ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ। ਅੱਗ ਕਿੰਨਾ ਕਾਰਨਾਂ ਕਰ ਕੇ ਲੱਗੀ, ਇਹ ਜਾਂਚ ਤੋਂ ਬਾਅਦ ਸਾਹਮਣੇ ਆਵੇਗਾ।


author

Tanu

Content Editor

Related News