ਹਰਿਆਣਾ ''ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ ! ਜਾਣੋ ਕਦੋਂ ਪੈਣਗੀਆਂ ਵੋਟਾਂ

Monday, Apr 13, 2026 - 03:14 PM (IST)

ਹਰਿਆਣਾ ''ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ ! ਜਾਣੋ ਕਦੋਂ ਪੈਣਗੀਆਂ ਵੋਟਾਂ

ਚੰਡੀਗੜ੍ਹ (ਏਜੰਸੀ)- ਹਰਿਆਣਾ 'ਚ 7 ਨਗਰ ਨਿਗਮਾਂ ਦੀਆਂ ਆਮ ਚੋਣਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੇ 528 ਅਹੁਦਿਆਂ 'ਤੇ ਜ਼ਿਮਨੀ ਚੋਣਾਂ ਦਾ ਸੋਮਵਾਰ ਨੂੰ ਐਲਾਨ ਕਰ ਦਿੱਤਾ ਗਿਆ। ਰਾਜ ਚੋਣ ਕਮਿਸ਼ਨਰ ਦੇਵੇਂਦਰ ਕਲਿਆਣ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਵੋਟਾਂ 10 ਮਈ ਨੂੰ ਪੈਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 13 ਮਈ ਨੂੰ ਕਰਵਾਈ ਜਾਵੇਗੀ। ਚੋਣਾਂ ਦੇ ਐਲਾਨ ਦੇ ਨਾਲ ਹੀ ਸੰਬੰਧਤ ਖੇਤਰਾਂ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੋਨੀਪਤ, ਪੰਚਕੂਲਾ ਅਤੇ ਅੰਬਾਲਾ ਨਗਰ ਨਿਗਮ, ਰੇਵਾੜੀ ਨਗਰ ਪ੍ਰੀਸ਼ਦ ਅਤੇ ਉਕਲਾਨਾ, ਧਾਰੂਹੇੜਾ ਅਤੇ ਸਾਂਪਲਾ ਨਗਰ ਪਾਲਿਕਾ 'ਚ ਚੋਣਾਂ ਕਰਵਾਈਆਂ ਜਾਣਗੀਆਂ। ਮੇਅਰ ਅਤੇ ਚੇਅਰਮੈਨ ਦੀਆਂ ਚੋਣਾਂ ਸਿੱਧੇ ਜਨਤਾ ਵਲੋਂ ਕੀਤੀਆਂ ਜਾਣਗੀਆਂ। ਨਾਮਜ਼ਦਗੀ ਪ੍ਰਕਿਰਿਆ 21 ਅਪ੍ਰੈਲ ਤੋਂ ਸ਼ੁਰੂ ਹੋਵੇਗੀ।

ਇਸ ਵਾਰ ਵੋਟਿੰਗ ਈਵੀਐੱਮ ਦੇ ਮਾਧਿਅਮ ਨਾਲ ਹੋਵੇਗਾ ਪਰ ਵੀਵੀਪੈਟ ਮਸ਼ੀਨਾਂ ਦਾ ਇਸਤੇਮਾਲ ਨਹੀਂ ਕੀਤਾ ਜਾਵੇਗਾ। ਨਾਲ ਹੀ ਪਹਿਲੀ ਵਾਰ 'ਨੋਟਾ' ਦਾ ਵਿਕਲਪ ਉਪਲੱਬਧ ਰਹੇਗਾ, ਹਾਲਾਂਕਿ ਇਸ ਦੇ ਚੋਣ ਨਤੀਜੇ ਪ੍ਰਭਾਵਿਤ ਨਹੀਂ ਹੋਣਗੇ। ਚੋਣ ਡਿਊਟੀ 'ਚ ਤਾਇਨਾਤ ਕਰਮਚਾਰੀਆਂ ਨੂੰ ਹੁਣ ਕੇਂਦਰੀ ਚੋਣ ਕਮਿਸ਼ਨ ਦੇ ਮਾਪਦੰਡਾਂ ਦੇ ਅਨੁਰੂਪ ਮਾਣ ਭੱਤਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਪੰਚਾਇਤੀ ਰਾਜ ਸੰਸਥਾਵਾਂ ਦੇ ਅਧੀਨ ਪਾਨੀਪਤ, ਕਰਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਇਕ-ਇਕ ਵਾਰਡ, 12 ਬਲਾਕ ਕਮੇਟੀ ਮੈਂਬਰ, 29 ਸਰਪੰਚ ਅਤੇ 485 ਪੰਚ ਅਹੁਦਿਆਂ ਲਈ 10 ਮਈ ਨੂੰ ਵੋਟਿੰਗ ਕਰਵਾਈ ਜਾਵੇਗੀ। ਇਨ੍ਹਾਂ ਅਹੁਦਿਆਂ ਲਈ ਵੋਟਾਂ ਦੀ ਗਿਣਤੀ ਉਸੇ ਦਿਨ ਪੂਰੀ ਕਰ ਕੇ ਨਤੀਜੇ ਐਲਾਨ ਦਿੱਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News