ਰਾਜ ਪੱਧਰ ''ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : CM ਸੈਣੀ
Wednesday, Jul 29, 2026 - 04:54 PM (IST)
ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2027 'ਚ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ 'ਚ ਰਾਜ ਭਰ 'ਚ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ। ਇਸ ਦੇ ਆਯੋਜਨ ਦੀਆਂ ਤਿਆਰੀਆਂ ਲਈ ਸੂਬਾ ਸਰਕਾਰ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕਰੇਗੀ, ਜੋ ਪ੍ਰੋਗਰਾਮਾਂ ਦੀ ਰੂਪਰੇਖਾ ਤਿਆਰ ਕਰ ਕੇ ਉਨ੍ਹਾਂ ਦੇ ਸਫ਼ਲ ਆਯੋਜਨ ਨੂੰ ਯਕੀਨੀ ਕਰੇਗੀ।
ਮੁੱਖ ਮੰਤਰੀ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਚੰਡੀਗੜ੍ਹ 'ਚ ਕੈਬਨਿਟ ਮੀਟਿੰਗ ਤੋਂ ਬਾਅਦ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਹਰਿਆਣਾ ਦਾ ਇਕ ਵਫ਼ਦ 29 ਜੁਲਾਈ ਨੂੰ ਵਾਰਾਣਸੀ 'ਚ ਹੋਣ ਵਾਲੇ ਵਿਸ਼ੇਸ਼ ਧਾਰਮਿਕ ਅਤੇ ਅਧਿਆਤਮਿਕ ਪ੍ਰੋਗਰਾਮਾਂ ਅਤੇ ਪੂਜਾ ਸਮਾਰੋਹਾਂ 'ਚ ਹਿੱਸਾ ਲਵੇਗਾ।

ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਲਾਲ ਸਿੰਘ ਆਰੀਆ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਦੀ ਹਾਜ਼ਰੀ 'ਚ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਦੀ ਪਵਿੱਤਰ ਮਿੱਟੀ ਨਾਲ ਭਰਿਆ ਕਲਸ਼ ਹਰਿਆਣਾ ਦੇ ਵਫ਼ਦ ਨੂੰ ਸੌਂਪਿਆ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਵਫ਼ਦ 30 ਜੁਲਾਈ ਦੀ ਸ਼ਾਮ ਪਵਿੱਤਰ ਕਲਸ਼ ਲੈ ਕੇ ਗੁਰੂਗ੍ਰਾਮ ਦੇ ਸਿਰਹੌਲ ਬਾਰਡਰ ਪਹੁੰਚੇਗਾ, ਜਿੱਥੇ ਭਾਜਪਾ ਦੇ ਸੀਨੀਅਰ ਨੇਤਾਵਾਂ ਵਲੋਂ ਉਸ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਸਵਾਗਤ ਤੋਂ ਬਾਅਦ ਇਸ ਪਵਿੱਤਰ ਕਲਸ਼ ਨੂੰ ਗੁਰੂਗ੍ਰਾਮ ਸਥਿਤ ਸ਼੍ਰੀ ਸ਼ੀਤਲਾ ਮਾਤਾ ਮੰਦਰ ਸਥਾਪਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 4 ਅਗਸਤ ਨੂੰ ਇਸ ਪਵਿੱਤਰ ਕਲਸ਼ ਦੀ ਮਿੱਟੀ ਰਸਮੀ ਤੌਰ 'ਤੇ ਭਾਜਪਾ ਹਰਿਆਣਾ ਦੇ ਸਾਰੇ 27 ਸੰਗਠਨਾਤਮਕ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਮਾਜਿਕ ਪ੍ਰਤੀਨਿਧੀਆਂ ਨੂੰ ਵੰਡੀ ਜਾਵੇਗੀ। ਇਸ ਪਵਿੱਤਰ ਮਿੱਟੀ ਨੂੰ ਫਿਰ ਹਰਿਆਣਾ ਭਰ ਦੇ ਪਿੰਡਾਂ 'ਚ ਵੰਡਿਆ ਜਾਵੇਗਾ ਤਾਂ ਜੋ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ ਸਦਭਾਵਨਾ, ਸਮਾਨਤਾ, ਸਮਾਜਿਕ ਨਿਆਂ ਅਤੇ ਮਨੁੱਖੀ ਭਲਾਈ ਦੇ ਸੰਦੇਸ਼ ਨੂੰ ਜਨਤਾ ਤੱਕ ਪਹੁੰਚਾਇਆ ਜਾ ਸਕੇ ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ "ਸਮਰਸਤਾ ਸੰਕਲਪ ਅਭਿਆਨ" ਨੂੰ ਵਿਆਪਕ ਜਨਤਕ ਭਾਗੀਦਾਰੀ ਨਾਲ ਸਫਲਤਾਪੂਰਵਕ ਲਾਗੂ ਕੀਤਾ ਜਾ ਸਕੇ। ਕੈਬਨਿਟ ਮੰਤਰੀ ਸ਼੍ਰੀ ਕ੍ਰਿਸ਼ਨ ਬੇਦੀ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਵਧੀਕ ਨਿਰਦੇਸ਼ਕ ਸ਼੍ਰੀ ਮਨੀਸ਼ ਲੋਹਾਨ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਰਾਜੀਵ ਜੇਟਲੀ ਅਤੇ ਮੀਡੀਆ ਸਕੱਤਰ ਸ਼੍ਰੀ ਪ੍ਰਵੀਨ ਅਤਰੇ ਇਸ ਮੌਕੇ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
