ਸੁਪਰੀਮ ਕੋਰਟ ਦਾ ਫੈਸਲਾ ਪ੍ਰੈੱਸ ਦੀ ਆਜ਼ਾਦੀ ਦੀ ਦਿਸ਼ਾ ’ਚ ਮੀਲ ਦਾ ਪੱਥਰ : ਨਾਇਬ ਸਿੰਘ ਸੈਣੀ
Wednesday, Jan 21, 2026 - 10:21 AM (IST)
ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਸਵਾਗਤਯੋਗ ਹੈ। ਉਨ੍ਹਾਂ ਕਿਹਾ, “ਮੈਨੂੰ ਪੂਰੀ ਉਮੀਦ ਹੈ ਕਿ ਇਹ ਫੈਸਲਾ ਪੰਜਾਬ ਵਿਚ ਮੁੜ ਲੋਕਤੰਤਰ ਦੀ ਬਹਾਲੀ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ। ਇਸ ਦੇ ਨਾਲ ਹੀ ਮੈਨੂੰ ਉਮੀਦ ਹੈ ਕਿ ਪੰਜਾਬ ਵਿਚ ਲਗਾਤਾਰ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਖ਼ਤਮ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਇਹ ਇਕ ਅਹਿਮ ਸਬਕ ਹੋਵੇਗਾ।
ਪੰਜਾਬ ਵਿਚ ਭਾਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇ ਜਾਂ ਫਿਰ ਕਾਂਗਰਸ ਦੀ, ਦੋਵਾਂ ਨੇ ਹੀ ਆਪੋ-ਆਪਣੇ ਸਮੇਂ ਵਿਚ ਸੱਤਾ ਦੀ ਦੁਰਵਰਤੋਂ ਕਰ ਕੇ ਪ੍ਰੈੱਸ ਦੀ ਆਵਾਜ਼ ਲਗਾਤਾਰ ਦਬਾਉਣ ਦੀ ਦਿਸ਼ਾ ਵਿਚ ਹੀ ਕੰਮ ਕੀਤੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਦੀ ਜਨਤਾ ਆਪਣੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਗੈਰ-ਲੋਕਤੰਤਰੀ ਸ਼ਕਤੀਆਂ ਨੂੰ ਨਕਾਰਨ ਦਾ ਕੰਮ ਕਰੇਗੀ।”
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
