ਹਰਿਆਣਾ ''ਚ ਤੇਲ ਅਤੇ ਗੈਸ ਦੀ ਕੋਈ ਕਮੀ ਨਹੀਂ: CM ਨਾਇਬ ਸੈਣੀ ਨੇ ਜਨਤਾ ਨੂੰ ਦਿੱਤਾ ਭਰੋਸਾ

Saturday, Mar 28, 2026 - 12:12 PM (IST)

ਹਰਿਆਣਾ ''ਚ ਤੇਲ ਅਤੇ ਗੈਸ ਦੀ ਕੋਈ ਕਮੀ ਨਹੀਂ: CM ਨਾਇਬ ਸੈਣੀ ਨੇ ਜਨਤਾ ਨੂੰ ਦਿੱਤਾ ਭਰੋਸਾ

ਚੰਡੀਗੜ੍ਹ- ਪੱਛਮੀ ਏਸ਼ੀਆ 'ਚ ਚੱਲ ਰਹੇ ਟਕਰਾਅ ਦੇ ਦਰਮਿਆਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ 'ਚ ਬਾਲਣ ਅਤੇ ਐਲ.ਪੀ.ਜੀ. (LPG) ਦੀ ਸਥਿਤੀ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸੂਬੇ 'ਚ ਤੇਲ ਅਤੇ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਸੁਰੱਖਿਅਤ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ 'ਚ 4,032 ਸਰਕਾਰੀ ਪੈਟਰੋਲ ਪੰਪ ਚੱਲ ਰਹੇ ਹਨ, ਜਿੱਥੇ ਰੋਜ਼ਾਨਾ ਔਸਤਨ 4,804 ਕਿਲੋਲੀਟਰ ਪੈਟਰੋਲ ਅਤੇ 12,003 ਕਿਲੋਲੀਟਰ ਡੀਜ਼ਲ ਦੀ ਵਿਕਰੀ ਹੋ ਰਹੀ ਹੈ।

ਕਾਲਾਬਾਜ਼ਾਰੀ ਵਿਰੁੱਧ ਚਿਤਾਵਨੀ

ਗੈਸ ਦੀ ਸਪਲਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੂੰ ਰੋਜ਼ਾਨਾ 2,00,000 ਗੈਸ ਸਿਲੰਡਰ ਮਿਲ ਰਹੇ ਹਨ, ਜਿਨ੍ਹਾਂ 'ਚੋਂ ਲਗਭਗ 1,90,000 ਸਿਲੰਡਰ ਵੰਡੇ ਜਾ ਰਹੇ ਹਨ। ਇਸ ਤੋਂ ਇਲਾਵਾ, ਵਪਾਰਕ ਐਲ.ਪੀ.ਜੀ. ਦੀ ਸਪਲਾਈ ਵੀ ਬਰਕਰਾਰ ਰੱਖੀ ਜਾ ਰਹੀ ਹੈ ਅਤੇ ਮੌਜੂਦਾ ਸਮੇਂ 'ਚ 1,73,000 ਵਪਾਰਕ ਸਿਲੰਡਰਾਂ ਦਾ ਸਟਾਕ ਉਪਲਬਧ ਹੈ। ਸੈਣੀ ਨੇ ਸਪੱਸ਼ਟ ਕੀਤਾ ਕਿ ਹਸਪਤਾਲਾਂ, ਸਕੂਲਾਂ ਅਤੇ ਹੋਰ ਜ਼ਰੂਰੀ ਸੰਸਥਾਵਾਂ 'ਚ ਗੈਸ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਘਰੇਲੂ ਐਲ.ਪੀ.ਜੀ. ਉਤਪਾਦਨ 'ਚ 40 ਫ਼ੀਸਦੀ ਵਾਧਾ ਕੀਤਾ ਗਿਆ ਹੈ ਤਾਂ ਜੋ ਦਰਾਮਦ 'ਤੇ ਨਿਰਭਰਤਾ ਘਟਾਈ ਜਾ ਸਕੇ। 

ਪੀ.ਐਨ.ਜੀ. (PNG) ਪਾਈਪਲਾਈਨ ਲਈ ਵੱਡੀ ਰਾਹਤ 

ਮੁੱਖ ਮੰਤਰੀ ਨੇ ਪੀ.ਐਨ.ਜੀ. ਸੇਵਾਵਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੀ.ਐਨ.ਜੀ. ਗੈਸ ਪਾਈਪਲਾਈਨ ਵਿਛਾਉਣ ਲਈ ਪਹਿਲਾਂ 3,00,000 ਰੁਪਏ ਪ੍ਰਤੀ ਕਿਲੋਮੀਟਰ ਦੀ ਲੀਜ਼ ਦਰ (ਜੋ 10 ਸਾਲ ਪਹਿਲਾਂ ਦੇਣੀ ਪੈਂਦੀ ਸੀ) ਲਈ ਜਾਂਦੀ ਸੀ, ਜਿਸ ਨੂੰ ਹੁਣ ਘਟਾ ਕੇ ਸਿਰਫ਼ 1,000 ਰੁਪਏ ਪ੍ਰਤੀ ਕਿਲੋਮੀਟਰ (ਇੱਕਮੁਸ਼ਤ ਭੁਗਤਾਨ) ਕਰ ਦਿੱਤਾ ਗਿਆ ਹੈ। ਸੂਬੇ 'ਚ 13,33,603 ਪੀ.ਐਨ.ਜੀ. ਕੁਨੈਕਸ਼ਨ ਦੇਣ ਦਾ ਟੀਚਾ ਮਿੱਥਿਆ ਗਿਆ ਹੈ। 

ਕੇਂਦਰ ਸਰਕਾਰ ਦਾ ਧੰਨਵਾਦ

ਮੁੱਖ ਮੰਤਰੀ ਨੇ ਪੈਟਰੋਲੀਅਮ ਪਦਾਰਥਾਂ 'ਤੇ ਐਕਸਾਈਜ਼ ਡਿਊਟੀ ਘਟਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਆਮ ਜਨਤਾ ਲਈ ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਸਥਿਰ ਰਹਿਣਗੀਆਂ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ 'ਚ ਮੁੱਖ ਮੰਤਰੀਆਂ ਨਾਲ ਇਕ ਵਰਚੁਅਲ ਮੀਟਿੰਗ ਕਰਕੇ ਜੰਗ ਕਾਰਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ 'ਟੀਮ ਇੰਡੀਆ' ਵਜੋਂ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News