ਦਰਦਨਾਕ ਹਾਦਸਾ; ਸਕੂਲ ਬੱਸ ਪਲਟਣ ਕਾਰਨ 5 ਬੱਚਿਆਂ ਦੀ ਮੌਤ, ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਖੁੱਲ੍ਹਿਆ ਸੀ ਸਕੂਲ

04/11/2024 5:31:15 PM

ਮਹਿੰਦਰਗੜ੍ਹ- ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ 'ਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 5 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਦਰਅਸਲ ਮਹਿੰਦਰਗੜ੍ਹ ਜ਼ਿਲ੍ਹੇ ਦੇ ਕਨੀਨਾ ਦੇ ਪਿੰਡ ਉਨਹਾਨੀ ਕੋਲ ਵੀਰਵਾਰ ਨੂੰ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ ਹੋ ਕੇ ਪਲਟਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 5 ਬੱਚਿਆਂ ਦੀ ਮੌਤ ਹੋ ਗਈ ਅਤੇ 15 ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ-  ਪਤਨੀ ਦੀ ਮੌਤ ਮਗਰੋਂ ਪਤੀ ਨੇ ਗੁਆਇਆ ਦਿਮਾਗੀ ਸੰਤੁਲਨ, ਹਸਪਤਾਲ ਦੀ 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਜਾਣਕਾਰੀ ਮੁਤਾਬਕ ਪਿੰਡ ਉਨਹਾਨੀ ਨੇੜੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਹ ਬੱਸ ਨਿੱਜੀ ਸਕੂਲ ਜੀ.ਐੱਲ ਪਬਲਿਕ ਸਕੂਲ ਦੀ ਸੀ। ਬੱਸ ਵਿਚ ਕਰੀਬ 35 ਤੋਂ 40 ਬੱਚੇ ਸਵਾਰ ਸਨ। ਦੱਸਿਆ ਗਿਆ ਹੈ ਕਿ ਅੱਜ ਸਰਕਾਰੀ ਛੁੱਟੀ ਵਾਲੇ ਦਿਨ ਵੀ ਸਕੂਲ ਵਿਚ ਸਮਾਗਮ ਕੀਤਾ ਜਾ ਰਿਹਾ ਸੀ। ਬੱਚਿਆਂ ਨੂੰ ਲੈਣ ਲਈ ਸਕੂਲ ਤੋਂ ਬੱਸ ਭੇਜੀ ਗਈ ਸੀ।

ਇਹ ਵੀ ਪੜ੍ਹੋ-  BJP ਉਮੀਦਵਾਰ ਨੇ ਚੋਣ ਪ੍ਰਚਾਰ ਦੌਰਾਨ ਕੁੜੀ ਨੂੰ ਚੁੰਮਿਆ, ਤਸਵੀਰਾਂ ਵਾਇਰਲ ਹੋਣ 'ਤੇ ਵਧਿਆ ਵਿਵਾਦ

ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਜਾਣਕਾਰੀ ਮੁਤਾਬਕ ਹਾਦਸਾ ਦੇ ਪਿੱਛੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ। ਗੰਭੀਰ ਰੂਪ ਨਾਲ ਜ਼ਖ਼ਮੀ ਬੱਚਿਆਂ ਨੂੰ ਰੇਵਾੜੀ ਰੈਫਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬੱਸ ਡਰਾਈਵਰ ਸ਼ਰਾਬ ਦੇ ਨਸ਼ੇ ਵਿਚ ਸੀ। ਪੁਲਸ ਨੇ ਬੱਸ ਡਰਾਈਵਰ ਨੂੰ ਹਿਰਾਸਤ ਵਿਚ ਲੈ ਕੇ ਮੈਡੀਕਲ ਲਈ ਮਹਿੰਦਰਗੜ੍ਹ ਨਾਗਰਿਕ ਹਸਪਤਾਲ ਪਹੁੰਚਾਇਆ ਹੈ।


Tanu

Content Editor

Related News