ਹਰਿਆਣਾ : ਲੋਕ ਸਭਾ ਚੋਣਾਂ ਤੋਂ ਪਹਿਲਾਂ JJP ਦੇ ਤਿੰਨ ਨੇਤਾ ਭਾਜਪਾ ''ਚ ਹੋਏ ਸ਼ਾਮਲ

04/30/2024 6:06:13 PM

ਹਰਿਆਣਾ (ਭਾਸ਼ਾ)- ਹਰਿਆਣਾ 'ਚ ਲੋਕ ਸਭਾ ਦੀਆਂ 10 ਸੀਟਾਂ 'ਤੇ 25 ਮਈ ਨੂੰ ਵੋਟਿੰਗ ਤੋਂ ਪਹਿਲਾਂ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਰਾਸ਼ਟਰੀ ਸਕੱਤਰ ਅਸ਼ੋਕ ਸ਼ੇਰਵਾਲ ਪਾਰਟੀ ਦੇ 2 ਆਗੂਆਂ ਨਾਲ ਮੰਗਲਵਾਰ ਨੂੰ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ। ਭਾਜਪਾ ' ਸ਼ਾਮਲ ਹੋਣ ਵਾਲੇ ਜੇਜੇਪੀ ਦੇ 2 ਹੋਰ ਨੇਤਾ ਰਾਜ ਸਕੱਤਰ ਕੁਸੁਮ ਸ਼ੇਰਵਾਲ ਅਤੇ ਹਰਪਾਲ ਕੰਬੋਜ ਹਨ। ਜੇਜੇਪੀ ਦੇ ਤਿੰਨੋਂ ਨੇਤਾਵਾਂ ਨੇ ਪੰਚਕੂਲਾ ਸਥਿਤ ਭਾਜਪਾ ਦੇ ਦਫ਼ਤਰ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ 'ਚ ਸੱਤਾਧਾਰੀ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਜੇਜੇਪੀ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਨਿਸ਼ਾਨ ਸਿੰਘ ਨੇ ਕਾਂਗਰਸ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ ਸੀ।

ਉਨ੍ਹਾਂ ਨੇ ਹਾਲ ਹੀ 'ਚ ਜੇਜੇਪੀ ਦੇ ਪ੍ਰਦੇਸ਼ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮੁੱਖ ਮੰਤਰੀ ਸੈਣੀ ਨੇ ਤਿੰਨੋਂ ਨੇਤਾਵਾਂ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਕਈ ਹੋਰ ਸੰਗਠਨਾਂ ਦੇ ਨੇਤਾ ਵੀ ਭਾਜਪਾ 'ਚ ਸ਼ਾਮਲ ਹੋ ਰਹੇ ਹਨ। ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ 10 ਸਾਲ 'ਚ ਕੀਤੇ ਗਏ ਕੰਮਾਂ ਦਾ ਸਮਾਜ ਦੇ ਸਾਰੇ ਵਰਗਾਂ ਖ਼ਾਸ ਤੌਰ 'ਤੇ ਗਰੀਬਾਂ ਅਤੇ ਸਮਾਜ ਦੇ ਕਮਜ਼ੋਰ ਤਬਕਿਆਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਨਤਾ ਅਤੇ ਵੱਡੇ ਜਨਾਦੇਸ਼ ਨਾਲ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਜਾ ਰਹੀ ਹੈ। ਸੈਣੀ ਨੇ ਕਾਂਗਰਸ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਦੇ ਸ਼ਾਸਨਕਾਲ 'ਚ ਦੇਸ਼ 'ਚ ਵਿਕਾਸ ਹੌਲਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਨੂੰ ਭਰੋਸਾ ਹੈ ਕਿ ਮੋਦੀ ਦੀ ਅਗਵਾਈ 'ਚ ਦੇਸ਼ ਵਿਕਾਸ ਦੀਆਂ ਨਵੀਆਂ ਉੱਚਾਈਆਂ ਨੂੰ ਛੂਹੇਗਾ। ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਲਈ 6ਵੇਂ ਪੜਾਅ 'ਚ 25 ਮਈ ਨੂੰ ਵੋਟਿੰਗ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News