ਕੋਰੋਨਾ ਮਰੀਜ਼ਾਂ ਨੂੰ ਮੁਫ਼ਤ ਵੰਡੀਆਂ ਜਾਣਗੀਆਂ ਪਤੰਜਲੀ ਦੀਆਂ ਇਕ ਲੱਖ ਕੋਰੋਨਿਲ ਕਿਟਾਂ : ਅਨਿਲ ਵਿਜ

Tuesday, May 25, 2021 - 10:09 AM (IST)

ਹਰਿਆਣਾ- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਸੂਬੇ 'ਚ ਕੋਰੋਨਾ ਮਰੀਜ਼ਾਂ ਦੇ ਜਲਦ ਸਿਹਤਮੰਦ ਹੋਣ ਲਈ ਪਤੰਜਲੀ ਦੀਆਂ ਇਕ ਲੱਖ ਕੋਰੋਨਿਲ ਕਿਟਾਂ ਮੁਫ਼ਤ ਵੰਡੀਆਂ ਜਾਣਗੀਆਂ। ਵਿਜ ਨੇ ਆਪਣੇ ਟਵੀਟ 'ਚ ਕਿਹਾ ਕਿ ਕੋਰੋਨਿਲ ਦਾ ਅੱਧਾ ਖਰਚ ਪਤੰਜਲੀ ਅਤੇ ਅੱਧਾ ਸੂਬਾ ਸਰਕਾਰ ਦਾ ਕੋਵਿਡ ਰਾਹਤ ਫੰਡ ਵਹਿਨ ਕਰੇਗਾ। ਉਨ੍ਹਾਂ ਕਿਹਾ ਕਿ ਕੋਰੋਨਿਲ ਨਾਲ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ। ਇਸ ਲਈ ਸਰਕਾਰ ਸੂਬੇ ਦੇ ਲੋਕਾਂ ਦੇ ਸਿਹਤ ਅਤੇ ਇਲਾਜ ਦੇ ਪ੍ਰਤੀ ਦ੍ਰਿੜ ਹੈ। ਇਸ ਲਈ ਕੋਰੋਨਾ ਦੇ ਇਲਾਜ 'ਚ ਕੋਈ ਕਮੀ ਨਹੀਂ ਛੱਡਣਾ ਚਾਹੁੰਦੇ ਹਨ ਅਤੇ ਕੋਸ਼ਿਸ਼ ਕਰ ਰਹੇ ਹਨ।

PunjabKesari

ਕਿਸਾਨਾਂ ਦੇ ਸ਼ੁੱਭਚਿੰਤਕ ਨਹੀਂ ਹਨ ਵਿਰੋਧੀ ਦਲ : ਵਿਜ
ਉੱਥੇ ਵੀ ਵਿਜ ਨੇ ਵਿਰੋਧੀ ਦਲਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਸ਼ੁੱਭਚਿੰਤਕ ਨਹੀਂ ਹਨ ਅਤੇ ਜੇਕਰ ਉਹ ਉਨ੍ਹਾਂ ਦਾ ਭਲਾ ਚਾਹੁੰਦੇ ਹਨ ਤਾਂ ਪ੍ਰਦਰਸ਼ਨਕਾਰੀਆਂ ਨੂੰ ਕੋਵਿਡ-19 ਦੀ ਟੀਕੇ ਲੈਣ ਅਤੇ ਜਾਂਚ ਕਰਵਾਉਣ ਦੀ ਅਪੀਲ ਕਰਦੇ। ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ ਹੈ, ਜਦੋਂ ਕਾਂਗਰਸ, ਤ੍ਰਿਣਮੂਲ ਕਾਂਗਰਸ, ਖੱਬੇ ਪੱਖੀ ਦਲ, ਸਮਾਜਵਾਦੀ ਪਾਰਟੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਦਰਮੁਕ ਸਮੇਤ 13 ਪ੍ਰਮੁੱਖ ਵਿਰੋਧੀ ਦਲਾਂ ਨੇ ਐਤਵਾਰ ਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਅੰਦੋਲਨ ਦੇ 6 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚਾ ਦੇ 26 ਮਈ ਨੂੰ ਦੇਸ਼ਵਿਆਪੀ ਵਿਰੋਧ ਪ੍ਰਦਰਸ਼ਨ ਦੀ ਅਪੀਲ ਨੂੰ ਆਪਣਾ ਸਮਰਥਨ ਦਿੱਤਾ ਹੈ।


DIsha

Content Editor

Related News