ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਹਸਪਤਾਲ ਤੋਂ ਮਿਲੀ ਛੁੱਟੀ

12/30/2020 12:48:01 PM

ਗੁਰੂਗ੍ਰਾਮ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਅੰਬਾਲਾ ਲਈ ਰਵਾਨਾ ਹੋ ਗਏ ਹਨ। ਦੱਸਣਯੋਗ ਹੈ ਕਿ ਕੋਰੋਨਾ ਪੀੜਤ ਹੋਣ ਨਾਲ ਅਨਿਲ ਵਿਜ ਦੀ ਸਿਹਤ ਜ਼ਿਆਦਾ ਵਿਗੜ ਗਈ ਸੀ। ਉਨ੍ਹਾਂ ਨੂੰ ਪੀ.ਜੀ.ਆਈ. ਰੋਹਤਕ ਤੋਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ ਅੰਬਾਲਾ ਹਸਪਤਾਲ ਤੋਂ ਗ੍ਰਹਿ ਮੰਤਰੀ ਅਨਿਲ ਵਿਜ ਪੀ.ਜੀ.ਆਈ. ਰੋਹਤਕ ਰੈਫਰ ਕੀਤਾ ਗਿਆ ਸੀ। ਵਿਜ ਦੇ ਫ਼ੇਫੜੇ 'ਚ ਇਨਫੈਕਸ਼ਨ ਸੀ। 20 ਨਵੰਬਰ ਨੂੰ ਅਨਿਲ ਵਿਜ ਨੇ ਕੋਰੋਨਾ ਦੀ ਵੈਕਸੀਨ 'ਕੋਵੈਕਸੀਨ' ਦੀ ਪਹਿਲੀ ਡੋਜ਼ ਲਗਵਾਈ ਸੀ। 5 ਦਸੰਬਰ ਨੂੰ ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਸੀ ਕਿ ਉਹ ਵੈਕਸੀਨ ਲੈਣ ਤੋਂ ਬਾਅਦ ਵੀ ਕੋਰੋਨਾ ਪਾਜ਼ੇਟਿਵ ਹੋ ਗਏ।

ਇਹ ਵੀ ਪੜ੍ਹੋ : ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਗੱਲਬਾਤ, ਕਿਸਾਨ ਆਗੂ ਬੋਲੇ- ਸੋਧ ਮਨਜ਼ੂਰ ਨਹੀਂ

ਇਸ ਤੋਂ ਬਾਅਦ ਇਸ ਮਾਮਲੇ 'ਚ ਸਿਹਤ ਮੰਤਰਾਲਾ ਨੂੰ ਸਫ਼ਾਈ ਦੇਣੀ ਪਈ ਸੀ। ਵਿਜ ਨੂੰ ਭਾਰਤ ਬਾਇਓਟੇਕ ਅਤੇ ਆਈ.ਸੀ.ਐੱਮ.ਆਰ. ਵਲੋਂ ਵਿਕਸਿਤ ਕੀਤੀ ਜਾ ਰਹੀ 'ਕੋਵੈਕਸੀਨ' ਦੀ ਡੋਜ਼ ਦਿੱਤੀ ਗਈ ਸੀ। ਬਾਅਦ 'ਚ ਖ਼ੁਦ ਵਿਜ ਨੇ ਕਿਹਾ ਸੀ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਕੋਰੋਨਾ ਦੀ ਵੈਕਸੀਨ ਦੂਜਾ ਡੋਜ਼ ਲੈਣ ਦੇ ਲਗਭਗ 14 ਦਿਨਾਂ ਬਾਅਦ ਕੰਮ ਕਰਨਾ ਸ਼ੁਰੂ ਕਰਦੀ ਹੈ। ਵੈਕਸੀਨ ਦੀ ਦੂਜੀ ਡੋਜ਼ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਲਗਾਈ ਜਾਂਦੀ ਹੈ, ਜਿਸ ਦੇ 14 ਦਿਨਾਂ ਬਾਅਦ ਹੀ ਸਰੀਰ 'ਚ ਐਂਟੀਬਾਡੀਜ਼ ਵਿਕਸਿਤ ਹੁੰਦੇ ਹਨ। ਉਦੋਂ ਕੋਰੋਨਾ ਤੋਂ ਸੁਰੱਖਿਆ ਮਿਲ ਪਾਉਂਦੀ ਹੈ। ਯਾਨੀ ਕਿ ਇਸ ਪੂਰੀ ਪ੍ਰਕਿਰਿਆ 'ਚ 42 ਤੋਂ 45 ਦਿਨ ਦਾ ਸਮਾਂ ਲੱਗਦਾ ਹੈ। ਇਸ ਵਿਚ ਵੈਕਸੀਨ ਤੋਂ ਕੋਈ ਸੁਰੱਖਿਆ ਨਹੀਂ ਮਿਲਦੀ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਹੋਰ ਵੱਡਾ ਬਣਿਆ ਮੰਚ, ਲੰਬੀ ਲੜਾਈ ਦੀ ਤਿਆਰੀ
 


DIsha

Content Editor

Related News