ACB ਨੇ NDPS ਮਾਮਲੇ 'ਚੋਂ ਮੁਲਜ਼ਮ ਦਾ ਨਾਂ ਕਢਵਾਉਣ ਦੇ ਨਾਂ 'ਤੇ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ

Tuesday, Jan 23, 2024 - 11:50 PM (IST)

ACB ਨੇ NDPS ਮਾਮਲੇ 'ਚੋਂ ਮੁਲਜ਼ਮ ਦਾ ਨਾਂ ਕਢਵਾਉਣ ਦੇ ਨਾਂ 'ਤੇ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ

ਜੀਂਦ — ਜੀਂਦ ਜ਼ਿਲ੍ਹੇ ਦੇ ਸਫੀਦੋਂ ਸਦਰ ਪੁਲਸ ਸਟੇਸ਼ਨ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਨੂੰ ਮੰਗਲਵਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮੁਲਜ਼ਮ ਪੁਲਸ ਅਧਿਕਾਰੀ ਸੁਧੀਰ ਐਨਡੀਪੀਐਸ ਕੇਸ 'ਚ ਇੱਕ ਮੁਲਜ਼ਮ ਨੂੰ ਹਿਰਾਸਤ 'ਚ ਨਾ ਲੈਣ ਅਤੇ ਉਸ ਦੀ ਜ਼ਮਾਨਤ ਕਰਵਾਉਣ 'ਚ ਮਦਦ ਕਰਨ ਬਦਲੇ ਰਿਸ਼ਵਤ ਲੈ ਰਿਹਾ ਸੀ।

ਇਹ ਵੀ ਪੜ੍ਹੋ - ਉੱਤਰਾਖੰਡ ਰੋਡਵੇਜ਼ ਨੂੰ ਜਲਦ ਮਿਲਣਗੀਆਂ 330 ਨਵੀਆਂ ਬੱਸਾਂ

ਪੁਲਸ ਨੇ ਦੱਸਿਆ ਕਿ ਕੈਥਲ ਦੇ ਪਿੰਡ ਖੇੜੀ ਸਰਫਲੀ ਦੀ ਵਸਨੀਕ ਸਿੰਦਰ ਨੇ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ ਕਿ ਸਫੀਦੋਂ ਸਦਰ ਥਾਣੇ 'ਚ 10 ਅਗਸਤ 2023 ਨੂੰ ਐਨਡੀਪੀਐਸ ਤਹਿਤ ਦਰਜ ਹੋਏ ਕੇਸ 'ਚ ਉਸ ਦੇ ਭਰਾ ਸ਼ੇਰ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਉਸ ਦੀ ਗ੍ਰਿਫ਼ਤਾਰੀ ਲਈ ਦਬਾਅ ਪਾ ਰਿਹਾ ਹੈ ਅਤੇ ਉਸ ਨੂੰ ਹਿਰਾਸਤ 'ਚ ਨਾ ਲੈਣ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸਿੰਦਰ ਅਨੁਸਾਰ ਉਸ ਨੇ 20 ਹਜ਼ਾਰ ਰੁਪਏ ਪਹਿਲਾਂ ਹੀ ਦੇ ਦਿੱਤੇ ਸਨ ਅਤੇ ਬਾਕੀ 30 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਮੇਰੇ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਹੁਕਮ ਦਰਸਾਉਂਦਾ ਹੈ ਕਿ ਉਨ੍ਹਾਂ ਦੇ ਦਿਲਾਂ 'ਚ ਡਰ ਹੈ: ਰਾਹੁਲ

ਪੁਲਸ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਐਂਟੀ ਕੁਰੱਪਸ਼ਨ ਬਿਊਰੋ ਦੇ ਇੰਸਪੈਕਟਰ ਦਿਨੇਸ਼ ਕੁਮਾਰ ਦੀ ਅਗਵਾਈ 'ਚ ਛਾਪਾਮਾਰੀ ਟੀਮ ਗਠਿਤ ਕੀਤੀ ਗਈ ਅਤੇ ਜਾਲ ਵਿਛਾ ਕੇ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕਰਨ ਦੀ ਕਾਰਵਾਈ ਕੀਤੀ ਗਈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਭ੍ਰਿਸ਼ਟਾਚਾਰ ਰੋਕੂ ਬਿਊਰੋ ਦੇ ਇੰਸਪੈਕਟਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਹਿਰਾਸਤ 'ਚ ਨਾ ਲੈਣ ਅਤੇ ਜ਼ਮਾਨਤ ਦਿਵਾਉਣ 'ਚ ਮਦਦ ਕਰਨ ਬਦਲੇ 30,000 ਰੁਪਏ ਦੀ ਰਿਸ਼ਵਤ ਲੈ ਰਹੇ ਏਐਸਆਈ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

 


author

Inder Prajapati

Content Editor

Related News