ਹਰਿਆਣਾ ਵਿਧਾਨ ਸਭਾ ਚੋਣਾਂ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ''ਚ PM ਮੋਦੀ ਤੇ ਸ਼ਾਹ ਦੇ ਨਾਂ

Friday, Oct 04, 2019 - 04:25 PM (IST)

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ''ਚ PM ਮੋਦੀ ਤੇ ਸ਼ਾਹ ਦੇ ਨਾਂ

ਨਵੀਂ ਦਿੱਲੀ/ਹਰਿਆਣਾ— ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਪੀ.ਐੱਮ. ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ ਸਮੇਤ ਕਈ ਦਿੱਗਜ ਨੇਤਾਵਾਂ ਦਾ ਨਾਂ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਹੈ। ਇਸ ਸੂਚੀ 'ਚ 40 ਸਟਾਰ ਪ੍ਰਚਾਰਕਾਂ ਦੇ ਨਾਂ ਦਿੱਤੇ ਗਏ ਹਨ।

PunjabKesariਇਸ ਤੋਂ ਪਹਿਲਾਂ ਵੀਰਵਾਰ ਨੂੰ ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਦੂਜੀ ਲਿਸਟ ਵੀ ਜਾਰੀ ਕਰ ਦਿੱਤੀ। ਪਹਿਲੀ ਲਿਸਟ 'ਚ 78 ਉਮੀਦਵਾਰ ਐਲਾਨ ਕੀਤੇ ਗਏ ਸਨ। ਪਾਰਟੀ ਨੇ ਟਿਕਟ ਲਈ ਦਬਾਅ ਦੀ ਰਾਜਨੀਤੀ ਕਰ ਰਹੇ ਕੇਂਦਰੀ ਮੰਤਰੀ ਰਾਵ ਇੰਦਰਜੀਤ ਸਮੇਤ ਉਨ੍ਹਾਂ ਦੇ ਕਰੀਬੀ ਵਿਧਾਇਕਾਂ ਨੂੰ ਵੀ ਦਰਕਿਨਾਰ ਕਰ ਦਿੱਤਾ। ਭਾਜਪਾ ਨੇ ਰਾਵ ਦੀ ਬੇਟੀ ਆਰਤੀ ਰਾਵ ਨੂੰ ਵੀ ਟਿਕਟ ਨਹੀਂ ਦਿੱਤਾ।


author

DIsha

Content Editor

Related News