ਦਿੱਲੀ ਤੋਂ ਬਾਅਦ ਹੁਣ ਹਰਿਆਣਾ ’ਚ ਵੀ ਪਟਾਕਿਆਂ ’ਤੇ ਬੈਨ, 14 ਜ਼ਿਲ੍ਹਿਆਂ ’ਚ ਨਹੀਂ ਚੱਲਣਗੇ ਪਟਾਕੇ

Sunday, Oct 31, 2021 - 01:14 PM (IST)

ਦਿੱਲੀ ਤੋਂ ਬਾਅਦ ਹੁਣ ਹਰਿਆਣਾ ’ਚ ਵੀ ਪਟਾਕਿਆਂ ’ਤੇ ਬੈਨ, 14 ਜ਼ਿਲ੍ਹਿਆਂ ’ਚ ਨਹੀਂ ਚੱਲਣਗੇ ਪਟਾਕੇ

ਹਰਿਆਣਾ— ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਜ਼ਿਆਦਾਤਰ ਸੂਬਿਆਂ ’ਚ ਸਰਕਾਰਾਂ ਵਲੋਂ ਇਸ ਵਾਰ ਦੀਵਾਲੀ ’ਤੇ ਪਟਾਕੇ ਚਲਾਉਣ ’ਤੇ ਪਾਬੰਦੀ ਲਾਈ ਗਈ ਹੈ। ਦਿੱਲੀ ਸਰਕਾਰ ਤੋਂ ਬਾਅਦ ਹੁਣ ਹਰਿਆਣਾ ’ਚ ਵੀ ਪਟਾਕਿਆਂ ’ਤੇ ਪਾਬੰਦੀ ਰਹੇਗੀ। ਦੀਵਾਲੀ ਦੇ ਤਿਉਹਾਰ ਤੋਂ ਕੁਝ ਦਿਨ ਪਹਿਲਾਂ ਹੀ ਦਿੱਲੀ ਦੇ ਨੇੜਲੇ 14 ਜ਼ਿਲ੍ਹਿਆਂ ਵਿਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲੱਗਾ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਇਸ ਬਾਬਤ ਅੱਜ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਆਨਲਾਈਨ ਸ਼ਾਪਿੰਗ ਸਾਈਟਾਂ ਵੀ ਕਿਸੇ ਵੀ ਕਿਸਮ ਦੇ ਪਟਾਕਿਆਂ ਦੀ ਵਿਕਰੀ ਨਹੀਂ ਕਰ ਸਕਦੀਆਂ। ਇਹ 14 ਜ਼ਿਲ੍ਹੇ ਹਨ— ਚਰਖੀ ਦਾਦਰੀ, ਭਿਵਾਨੀ, ਗੁਰੂਗ੍ਰਾਮ, ਫਰੀਦਾਬਾਦ, ਝੱਜਰ, ਜੀਂਦ, ਕਰਨਾਲ, ਮਹਿੰਦਰਗੜ੍ਹ, ਨੂਹ, ਪਾਨੀਪਤ, ਪਲਵਲ, ਰੇਵਾੜੀ, ਰੋਹਤਕ ਅਤੇ ਸੋਨੀਪਤ ਹਨ, ਜਿੱਥੇ ਪਟਾਕਿਆਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਵੱਧਦੇ ਹੋਏ ਪ੍ਰਦੂਸ਼ਣ ਨੂੰ ਵੇਖਦੇ ਹੋਏ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਪ੍ਰਦੂਸ਼ਣ ’ਤੇ ਅਟੈਕ : 27 ਅਕਤੂਬਰ ਤੋਂ ‘ਪਟਾਕੇ ਨਹੀਂ ਦੀਵੇ ਜਗਾਓ’ ਮੁਹਿੰਮ ਸ਼ੁਰੂ ਕਰੇਗੀ ਕੇਜਰੀਵਾਲ ਸਰਕਾਰ

 

PunjabKesari

ਸਰਕਾਰ ਨੇ ਇਹ ਵੀ ਸਾਫ਼ ਕੀਤਾ ਹੈ ਕਿ ਵਿਆਹਾਂ ਜਾਂ ਹੋਰ ਮੌਕਿਆਂ ਲਈ ਸਿਰਫ਼ ਗਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਹੈ। ਸਰਕਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਸ਼ਹਿਰਾਂ, ਕਸਬਿਆਂ ਜਾਂ ਖੇਤਰਾਂ ਵਿਚ ਹਵਾ ਦੀ ਗੁਣਵੱਤਾ ਦਰਮਿਆਨੀ ਜਾਂ ਇਸ ਤੋਂ ਘੱਟ ਹੈ ਤਾਂ ਉੱਥੇ ਦੀਵਾਲੀ ਵਾਲੇ ਦਿਨ ਜਾਂ ਗੁਰਪੁਰਬ ਮੌਕੇ ਪਟਾਕੇ ਚਲਾਉਣ ਦਾ ਸਮਾਂ ਸਖ਼ਤੀ ਨਾਲ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਹੋਵੇਗਾ। ਨਵੇਂ ਸਾਲ ਜਾਂ ਕ੍ਰਿਸਮਸ ਦੀ ਸ਼ਾਮ ਆਤਿਸ਼ਬਾਜ਼ੀ ਅੱਧੀ ਰਾਤ ਸ਼ੁਰੂ ਹੁੰਦੀ ਹੈ, ਯਾਨੀ ਕਿ 12 ਵਜੇ ਤੋਂ ਤਾਂ ਇਹ ਰਾਤ 11.55 ਵਜੇ ਤੋਂ 12.30 ਵਜੇ ਤੱਕ ਹੋਵੇਗੀ। 

ਇਹ ਵੀ ਪੜ੍ਹੋ : ਪੈਗਾਸਸ ਜਾਸੂਸੀ ਮਾਮਲਾ: SC ਨੇ ਜਾਂਚ ਲਈ ਬਣਾਈ ਮਾਹਰ ਕਮੇਟੀ, ਜਾਣੋ ਕੀ ਹੈ ਇਹ ਸਾਫ਼ਟਵੇਅਰ

ਪੰਜਾਬ ਸਰਕਾਰ ਨੇ ਵੀ ਲਾਇਆ ਬੈਨ—
ਦੱਸ ਦੇਈਏ ਕਿ ਪੰਜਾਬ  ਸਰਕਾਰ ਨੇ ਵੀ ਪ੍ਰਦੂਸ਼ਣ ਤੋਂ ਬਚਾਅ ਲਈ ਦੀਵਾਲੀ ਅਤੇ ਗੁਰਪੁਰਬ ’ਤੇ ਪਟਾਕਿਆਂ ਦੇ ਇਸਤੇਮਾਲ ’ਤੇ ਬੈਨ ਲੱਗਾ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ ਵਿਚ ਕਿਹਾ ਗਿਆ ਹੈ ਕਿ ਦੀਵਾਲੀ ਅਤੇ ਗੁਰਪੁਰਬ ’ਤੇ ਸਿਰਫ਼ ਗਰੀਨ ਪਟਾਕਿਆਂ ਨੂੰ ਹੀ ਚਲਾਉਣ ਦੀ ਇਜਾਜ਼ਤ ਹੋਵੇਗੀ।


author

Tanu

Content Editor

Related News