ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਸੁਖਵਿੰਦਰ ਮਾਂਡੀ ਕਾਂਗਰਸ ''ਚ ਹੋਏ ਸ਼ਾਮਲ

Saturday, Sep 14, 2024 - 05:14 PM (IST)

ਹਰਿਆਣਾ (ਭਾਸ਼ਾ)- ਹਰਿਆਣਾ 'ਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਸੁਖਵਿੰਦਰ ਮਾਂਡੀ ਸ਼ਨੀਵਾਰ ਨੂੰ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ। ਬਧਰਾ ਵਿਧਾਨ ਸਭਾ ਖੇਤਰ ਤੋਂ ਸਾਬਕਾ ਵਿਧਾਇਕ ਮਾਂਡੀ, ਪਾਰਟੀ ਆਗੂ ਭੂਪਿੰਦਰ ਸਿੰਘ ਹੁੱਡਾ ਅਤੇ ਹਰਿਆਣਾ ਕਾਂਗਰਸ ਮੁਖੀ ਉਦੇ ਭਾਨ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋਏ। ਮਾਂਡੀ ਬਧਰਾ ਤੋਂ ਟਿਕਟ ਮਿਲਣ ਦੀ ਉਮੀਦ ਕਰ ਰਹੇ ਸਨ ਪਰ ਭਾਜਪਾ ਨੇ ਉਨ੍ਹਾਂ ਨੂੰ ਮਨ੍ਹਾ ਕਰ ਦਿੱਤਾ। ਪਾਰਟੀ ਦੇ ਇਕ ਬਿਆਨ 'ਚ ਕਿਹਾ ਗਿਆ ਕਿ ਹੁੱਡਾ ਅਤੇ ਭਾਨ ਨੇ ਮਾਂਡੀ ਦਾ ਕਾਂਗਰਸ 'ਚ ਸਵਾਗਤ ਕੀਤਾ। 

ਇਸ ਤੋਂ ਪਹਿਲੇ ਸ਼ੁੱਕਰਵਾਰ ਨੂੰ ਹਰਿਆਣਾ ਭਾਜਪਾ ਨੇਤਾ ਅਤੇ ਸਾਬਕਾ ਮੰਤਰੀ ਕਰਨਦੇਵ ਕੰਬੋਜ ਕਾਂਗਰਸ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਟਿਕਟ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਹਾਲ ਹੀ 'ਚ ਭਾਜਪਾ ਦੀ ਰਾਜ ਇਕਾਈ ਦੇ ਓ.ਬੀ.ਸੀ. ਮੋਰਚਾ ਦੇ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕੰਬੋਜ ਰਾਜੌਰ ਜਾਂ ਇੰਦਰੀ ਸੀਟ ਤੋਂ ਟਿਕਟ ਦੀ ਉਮੀਦ ਕਰ ਰਹੇ ਸਨ। ਕੰਬੋਜ ਨੇ ਪਿਛਲੇ ਹਫ਼ਤੇ ਦਾਅਵਾ ਕੀਤਾ ਸੀ ਕਿ ਭਾਜਪਾ ਨੇ ਕਈ ਨਵੇਂ ਲੋਕਾਂ ਅਤੇ ਦਲਬਦਲੂਆਂ ਨੂੰ ਟਿਕਟ ਦਿੱਤਾ ਹੈ, ਜਦੋਂ ਕਿ ਉਨ੍ਹਾਂ ਲੋਕਾਂ ਦੀ ਅਣਦੇਖੀ ਕੀਤੀ ਜੋ ਸਾਲਾਂ ਤੋਂ ਕੰਮ ਕਰ ਰਹੇ ਸਨ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News