ਹਰਿਆਣਾ ਭਾਜਪਾ ਆਗੂ ਸੰਤੋਸ਼ ਯਾਦਵ ਨੇ ਛੱਡੀ ਪਾਰਟੀ
Wednesday, Sep 11, 2024 - 01:48 AM (IST)
ਨਾਰਨੌਲ — ਹਰਿਆਣਾ 'ਚ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਮਿਲਣ ਤੋਂ ਨਾਰਾਜ਼ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਇਕਾਈ ਦੇ ਉਪ ਪ੍ਰਧਾਨ ਸੰਤੋਸ਼ ਯਾਦਵ ਨੇ ਮੰਗਲਵਾਰ ਨੂੰ ਪਾਰਟੀ ਛੱਡ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਪ੍ਰਤੀ ਵਫ਼ਾਦਾਰ ਰਹਿਣ ਵਾਲੇ ਹੇਠਲੇ ਪੱਧਰ ਦੇ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਰਾਜ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਯਾਦਵ ਨੂੰ ਅਟੇਲੀ ਹਲਕੇ ਤੋਂ ਟਿਕਟ ਦੀ ਉਮੀਦ ਸੀ, ਜਿੱਥੇ ਭਾਜਪਾ ਨੇ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਦੀ ਧੀ ਆਰਤੀ ਸਿੰਘ ਰਾਓ ਨੂੰ ਉਮੀਦਵਾਰ ਬਣਾਇਆ ਹੈ। ਉਨ੍ਹਾਂ ਤੋਂ ਪਹਿਲਾਂ ਹਰਿਆਣਾ ਦੇ ਮੰਤਰੀ ਰਣਜੀਤ ਸਿੰਘ ਚੌਟਾਲਾ ਅਤੇ ਵਿਧਾਇਕ ਲਕਸ਼ਮਣ ਦਾਸ ਨਾਪਾ ਵੀ ਟਿਕਟਾਂ ਨਾ ਮਿਲਣ ਕਾਰਨ ਪਾਰਟੀ ਛੱਡ ਚੁੱਕੇ ਸਨ।