ਪਟਾਕੇ ਬਣਾਉਂਦੇ ਸਮੇਂ ਅਚਾਨਕ ਹੋਇਆ ਧਮਾਕਾ, ITI ਵਿਦਿਆਰਥੀ ਦੀ ਦਰਦਨਾਕ ਮੌਤ

Sunday, Oct 27, 2024 - 02:18 PM (IST)

ਪਟਾਕੇ ਬਣਾਉਂਦੇ ਸਮੇਂ ਅਚਾਨਕ ਹੋਇਆ ਧਮਾਕਾ, ITI ਵਿਦਿਆਰਥੀ ਦੀ ਦਰਦਨਾਕ ਮੌਤ

ਰੇਵਾੜੀ : ਰੇਵਾੜੀ ਜ਼ਿਲ੍ਹੇ ਦੇ ਧਾਰੂਹੇੜਾ ਸ਼ਹਿਰ ਦੇ ਮੁਹੱਲਾ ਭੀਮ ਬਸਤੀ ਵਿੱਚ ਸਲਫਰ ਪੋਟਾਸ਼ ਤੋਂ ਪਟਾਕੇ ਬਣਾਉਂਦੇ ਸਮੇਂ ਅਚਾਨਕ ਧਮਾਕਾ ਹੋ ਗਿਆ। ਧਮਾਕੇ ਨਾਲ ਕਮਰੇ 'ਚ ਭਿਆਨਕ ਅੱਗ ਲੱਗ ਗਈ। ਇਸ ਧਮਾਕੇ ਵਿਚ ਉਸ ਥਾਂ 'ਤੇ ਪਟਾਕੇ ਬਣਾਉਣ ਦਾ ਕੰਮ ਕਰਨ ਵਾਲਾ ਨੌਜਵਾਨ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਲੋਕਾਂ ਨੇ ਜ਼ਖ਼ਮੀ ਹਾਲਤ ਵਿੱਚ ਉਕਤ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜੋ ਮੌਕੇ 'ਤੇ ਪਹੁੰਚ ਗਈ। ਇਸ ਹਾਦਸੇ ਤੋਂ ਬਾਅਦ ਆਸਪਾਸ ਦੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।

ਇਹ ਵੀ ਪੜ੍ਹੋ - ਨਈਂ ਰੀਸਾਂ ਪੰਜਾਬ ਦੇ ਸ਼ੇਰ ਦੀਆਂ, Diljit Dosanjh ਨੇ ਦਿੱਲੀ 'ਚ ਕਰਵਾ 'ਤੀ ਬੱਲੇ-ਬੱਲੇ, ਵੀਡੀਓ ਵਾਇਰਲ

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਮੁਹੱਲਾ ਭੀਮ ਬਸਤੀ ਦੇ ਰਹਿਣ ਵਾਲੇ ਸੁਮਿਤ ਤੋਂ ਹੋਈ ਹੈ। ਮ੍ਰਿਤਕ ਆਈ.ਟੀ.ਆਈ ਦਾ ਵਿਦਿਆਰਥੀ ਸੀ, ਜੋ ਸ਼ਨੀਵਾਰ ਸ਼ਾਮ ਆਪਣੇ ਘਰ ਦੇ ਕਮਰੇ 'ਚ ਸਲਫਰ ਅਤੇ ਪੋਟਾਸ਼ ਤੋਂ ਪਟਾਕੇ ਬਣਾ ਰਿਹਾ ਸੀ। ਅਚਾਨਕ ਪੋਟਾਸ਼ ਫਟ ਗਿਆ, ਜਿਸ ਨਾਲ ਵੱਡਾ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਫਿਲਹਾਲ ਘਟਨਾ ਵਾਲੀ ਥਾਂ 'ਤੇ ਪਹੁੰਚੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਦੀਵਾਲੀ ਤੋਂ ਪਹਿਲਾਂ CM ਨੇ ਕਰ 'ਤਾ ਅਲਰਟ ਜਾਰੀ, ਕਿਹਾ-ਕੁਝ ਵੀ ਹੋ ਸਕਦੈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News