ਹਰਿਆਣਾ: ਬਸਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ
Sunday, Sep 29, 2019 - 03:49 PM (IST)

ਚੰਡੀਗੜ੍ਹ—ਬਹੁਜਨ ਸਮਾਜ ਪਾਰਟੀ (ਬਸਪਾ) ਨੇ ਹਰਿਆਣਾ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਦੱਸ ਦੇਈਏ ਕਿ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਚੋਣ ਕਮਿਸ਼ਨ ਨੇ ਕਰ ਦਿੱਤਾ ਹੈ। 21 ਅਕਤੂਬਰ ਨੂੰ ਇਨ੍ਹਾਂ ਸੂਬਿਆਂ 'ਚ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਨਤੀਜੇ ਆਉਣਗੇ। ਨਾਮਜ਼ਦਗੀ ਭਰਨ ਦੀ ਆਖਰੀ ਤਾਰੀਕ 4 ਅਕਤੂਬਰ ਅਤੇ ਨਾਂ ਵਾਪਸੀ ਦੀ ਆਖਰੀ ਤਾਰੀਕ 7 ਅਕਤੂਬਰ ਹੋਵੇਗੀ।