ਹਰਿਆਣਾ ਵਿਧਾਨਸਭਾ ਚੋਣਾਂ: ਬਸਪਾ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ
Wednesday, Oct 02, 2019 - 05:45 PM (IST)

ਚੰਡੀਗੜ੍ਹ—ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਬਹੁਜਨ ਸਮਾਜ ਪਾਰਟੀ ਨੇ ਅੱਜ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਲਿਸਟ ਜਾਰੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬਸਪਾ ਦੀ ਇਸ ਦੂਜੀ ਲਿਸਟ 'ਚ 27 ਉਮੀਦਵਾਰਾਂ ਦੇ ਨਾਂ ਐਲਾਨ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬਸਪਾ ਨੇ ਰੋਹਤਕ 'ਚ ਪਹਿਲੀ ਲਿਸਟ ਜਾਰੀ ਕੀਤੀ ਸੀ।
ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਕਾਂਗਰਸ ਛੱਡ ਕੇ ਹੁਣ ਤੱਕ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੇ ਨਾਂ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ।