ਹਰਿਆਣੇ ''ਚ ਪਿਛਲੇ ਸਾਲ ਦੇ ਮੁਕਾਬਲੇ 34 ਫੀਸਦੀ ਘੱਟ ਸਾੜੀ ਪਰਾਲੀ: ਡਿਪਟੀ CM ਦੁਸ਼ਯੰਤ
Saturday, Nov 02, 2019 - 04:56 PM (IST)

ਚੰਡੀਗੜ੍ਹ—ਹਰਿਆਣਾ ਦੇ ਡਿਪਟੀ ਸੀ. ਐੱਮ. ਦੁਸ਼ਯੰਤ ਚੌਟਾਲਾ ਨੇ ਪਰਾਲੀ ਨੂੰ ਲੈ ਕੇ ਇੱਕ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਅਸੀਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਪੱਤਰ ਲਿਖਿਆ ਹੈ। ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਹਰਿਆਣਾ 'ਚ ਪਿਛਲੇ ਸਾਲ ਦੇ ਮੁਕਾਬਲੇ 34 ਫੀਸਦੀ ਘੱਟ ਪਰਾਲੀ ਸਾੜੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਰਾਲੀ ਸਾੜਨ ਦੀ ਪ੍ਰਥਾ ਹੁੱਡਾ ਸਰਕਾਰ ਨੇ ਸ਼ੁਰੂ ਕੀਤੀ ਸੀ।