ਕੁਰੂਕਸ਼ੇਤਰ ''ਚ ਭਿਆਨਕ ਸੜਕ ਹਾਦਸੇ ਦੌਰਾਨ 2 ਲੋਕਾਂ ਦੀ ਮੌਤ, 12 ਜ਼ਖਮੀ

Saturday, Jul 13, 2019 - 12:21 PM (IST)

ਕੁਰੂਕਸ਼ੇਤਰ ''ਚ ਭਿਆਨਕ ਸੜਕ ਹਾਦਸੇ ਦੌਰਾਨ 2 ਲੋਕਾਂ ਦੀ ਮੌਤ, 12 ਜ਼ਖਮੀ

ਕਰੂਕਸ਼ੇਤਰ—ਹਰਿਆਣਾ ਦੇ ਕੁਰੂਕਸ਼ੇਤਰ ਇਲਾਕੇ 'ਚ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇੱਕ ਪ੍ਰਾਈਵੇਟ ਟੂਰਿਸਟ ਬੱਸ ਜੋ ਦਿੱਲੀ ਤੋਂ ਜੰਮੂ ਜਾ ਰਹੀ ਸੀ ਤਾਂ ਕੁਰੂਕਸ਼ੇਤਰ ਦੇ ਪਿਪਲੀ ਇਲਾਕੇ ਨੇੜੇ ਜੀ. ਟੀ. ਰੋਡ 'ਤੇ ਅਚਾਨਕ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਪਲਟਣ ਕਾਰਨ ਬੱਸ ਨੂੰ ਅੱਗ ਲੱਗ ਗਈ। ਹਾਦਸੇ 'ਚ ਇੱਕ ਔਰਤ ਜਿੰਦਾ ਸੜ ਗਈ ਅਤੇ ਇੱਕ ਹੋਰ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ।

PunjabKesari

ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਅਤੇ ਜ਼ਖਮੀ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

PunjabKesari


author

Iqbalkaur

Content Editor

Related News