8 ਮਾਰਚ ਨੂੰ ਹਰਿਆਣਾ ਮੰਤਰੀ ਮੰਡਲ ਦੀ ਹੋਵੇਗੀ ਬੈਠਕ
Wednesday, Mar 06, 2019 - 04:16 PM (IST)

ਹਰਿਆਣਾ (ਵਾਰਤਾ)- ਹਰਿਆਣਾ ਮੰਤਰੀ ਮੰਡਲ ਦੀ ਬੈਠਕ 8 ਮਾਰਚ ਨੂੰ ਸੂਬਾ ਸਿਵਲ ਸਕੱਤਰੇਤ ਦੁਪਹਿਰ 11 ਵਜੇ ਹੋਵੇਗੀ। ਮਾਹਰਾਂ ਮੁਤਾਬਕ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ। ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਬੈਠਕ 'ਚ ਕੁਝ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ 5 ਮਾਰਚ ਨੂੰ ਮੰਤਰੀ ਮੰਡਲ ਦੀ ਬੈਠਕ ਹੋਈ ਸੀ।