ਹਰਿਆਣਾ ਦੇ ਮੁੱਖ ਮੰਤਰੀ ਖੱਟੜ ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ, ਐਸ.ਵਾਈ.ਐਲ. ਮੁੱਦੇ ''ਤੇ ਹੋਵੇਗੀ ਗੱਲਬਾਤ

04/22/2017 9:31:48 AM

ਚੰਡੀਗੜ੍ਹ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਅੱਜ ਸ਼ਾਮ 6 ਵਜੇ ਮੁਲਾਕਾਤ ਦਾ ਸਮਾਂ ਦਿੱਤਾ ਹੈ। ਇਸ ਮੁਲਾਕਾਤ ''ਚ ਐਸ.ਵਾਈ.ਐਲ. ਨਹਿਰ ਮਾਮਲੇ ਤੋਂ ਇਲਾਵਾ ਹਰਿਆਣਾ ਪ੍ਰਦੇਸ਼ ਦੀਆਂ ਹੋਰ ਯੋਜਨਾਵਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਭੁਵਨੇਸ਼ਵਰ ''ਚ ਭਾਜਪਾ ਰਾਸ਼ਟਰੀ ਕਾਰਜਕਾਰਣੀ ਬੈਠਕ ''ਚ ਵੀ ਸੂਬੇ ਦੀਆਂ ਯੋਜਨਾਵਾਂ ਨੂੰ ਲੈ ਕੇ ਗੱਲਬਾਤ ਹੋਈ ਸੀ ਜਿਸ ਤੋਂ ਬਾਅਦ ਪੀ.ਐਮ. ਮੋਦੀ ਨੇ ਮੁਲਾਕਾਤ ਦੀ ਗੱਲ ਕੀਤੀ ਸੀ। ਇਸੇ ਸੰਦਰਭ ''ਚ ਇਹ ਮੁਲਾਕਾਤ ਹੋ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖ ਚੁੱਕੇ ਹਨ। ਇਹ ਮੁਲਾਕਾਤ ਐਤਵਾਰ ਨੂੰ ਪ੍ਰਧਾਨ ਮੰਤਰੀ ਦੇ ਨਾਲ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਤੋਂ ਇਕ ਦਿਨ ਪਹਿਲਾਂ ਹੋ ਰਹੀ ਹੈ। ਖੱਟਰ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਵੀ ਮੋਦੀ ਦੇ ਸਾਹਮਣੇ ਪੇਸ਼ ਕਰਨਗੇ। ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਅਮਿਤ ਆਰਿਆ ਨੇ ਇਸ ਮੁਲਾਕਾਤ ਦੀ ਪੁਸ਼ਟੀ ਕੀਤੀ ਹੈ।


Related News