ਹਰਿਆਣਾ ਦੇ CM ਖੱਟੜ ਨੇ ਆਰਥਿਕ ਰੂਪ ਨਾਲ ਕਮਜ਼ੋਰ ਵਰਗਾਂ ਲਈ ਸ਼ੁਰੂ ਕੀਤੀ ਇਹ ਯੋਜਨਾ

08/31/2019 12:17:04 PM

ਚੰਡੀਗੜ੍ਹ—ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਹੈ, ਜਿਸ ਦੇ ਤਹਿਤ ਲੋਕਾਂ ਨੂੰ 6,000 ਰੁਪਏ ਹਰ ਸਾਲ ਦਿੱਤੇ ਜਾਣਗੇ, ਇਹ ਪੈਸੇ ਉਨ੍ਹਾਂ ਲੋਕਾਂ ਨੂੰ ਦਿੱਤੇ ਜਾਣਗੇ, ਜਿਨ੍ਹਾਂ ਦੀ ਸਾਲਾਨਾ ਆਮਦਨੀ 1.80 ਲੱਖ ਰੁਪਏ ਤੋਂ ਘੱਟ ਹੈ।

ਦੱਸ ਦੇਈਏ ਕਿ ‘ਮੁੱਖ ਮੰਤਰੀ ਪਰਿਵਾਰ ਖੁਸ਼ਹਾਲੀ ਯੋਜਨਾ’ ਦੀ ਸ਼ੁਰੂਆਤ ਮੁੱਖ ਮੰਤਰੀ ਨੇ ਪੰਚਕੂਲਾ ’ਚ ਸ਼ੁੱਕਰਵਾਰ ਇੱਕ ਪ੍ਰੋਗਰਾਮ ਦੌਰਾਨ ਕੀਤੀ। ਇਸ ਯੋਜਨਾ ਦਾ ਉਦੇਸ਼ ਆਰਥਿਕ ਰੂਪ ਨਾਲ ਕਮਜ਼ੋਰ ਵਰਗ ਨੂੰ ਲਾਭ ਪਹੁੰਚਾਉਣਾ ਹੈ। ਇਸ ਯੋਜਨਾ ਦੀ ਸ਼ੁਰੂਆਤ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਈ ਹੈ। ਦੱਸਣਯੋਗ ਹੈ ਕਿ ਸੂਬੇ ’ਚ ਅਕਤੂਬਰ ਮਹੀਨੇ ਦੌਰਾਨ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।

Iqbalkaur

This news is Content Editor Iqbalkaur