ਹਰਿਆਣਾ ਵਿਧਾਨਸਭਾ ਦੇ ਵਿਸ਼ੇਸ਼ ਸਮਾਗਮ ਤੋਂ ਬਾਅਦ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ: CM ਖੱਟੜ
Wednesday, Oct 30, 2019 - 01:58 PM (IST)

ਨਵੀਂ ਦਿੱਲੀ-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਕਿ ਵਿਧਾਨ ਸਭਾ ਦੇ ਅਗਲੇ ਹਫਤੇ ਹੋਣ ਵਾਲੇ ਵਿਸ਼ੇਸ਼ ਸਮਾਗਮ ਤੋਂ ਬਾਅਦ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਏਗਾ। ਦੱਸ ਦੇਈਏ ਕਿ ਦੂਜੀ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਮਨੋਹਰ ਲਾਲ ਖੱਟੜ ਮੰਗਲਵਾਰ ਨੂੰ ਦਿੱਲੀ ਪਹੁੰਚ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਸਰਕਾਰ ਲਈ ਘੱਟੋ-ਘੱਟ ਸਾਂਝਾ ਪ੍ਰੋਗਰਾਮ ਤਿਆਰ ਕਰਨ ਲਈ ਇਕ ਕਮੇਟੀ ਬਣਾਈ ਜਾਏਗੀ, ਜਿਸ ’ਚ ਭਾਜਪਾ ਅਤੇ ਜਜਪਾ ਦੇ ਆਗੂ ਹੋਣਗੇ।
ਦੱਸਣਯੋਗ ਹੈ ਕਿ ਹਰਿਆਣਾ 'ਚ ਨਵੇਂ ਵਿਧਾਨਸਭਾ ਦਾ ਵਿਸ਼ੇਸ਼ ਸਮਾਗਮ ਅਗਲੇ ਹਫਤੇ ਬੁਲਾਏ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਉਪ ਰਾਸ਼ਟਰਪਤੀ ਨੂੰ ਕੌਮਾਂਤਰੀ ਗੀਤਾ ਮਹਾਉਤਸਵ ਦਾ ਉਦਘਾਟਨ ਕਰਨ ਲਈ ਵੀ ਸੱਦਾ ਦਿੱਤਾ।