ਵੱਡੀ ਖ਼ਬਰ; ਹਰਿਆਣਾ ਦੇ CM ਮਨੋਹਰ ਲਾਲ ਖੱਟੜ ਨੇ ਦਿੱਤਾ ਅਸਤੀਫ਼ਾ
Tuesday, Mar 12, 2024 - 12:52 PM (IST)
ਨੈਸ਼ਨਲ ਡੈਸਕ- ਹਰਿਆਣਾ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ 'ਚ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨਾਲ ਗਠਜੋੜ ਟੁੱਟ ਗਿਆ ਹੈ। ਹਰਿਆਣਾ 'ਚ ਸਿਆਸੀ ਉਥਲ-ਪੁਥਲ ਦਰਮਿਆਨ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਖੱਟੜ ਨੇ ਰਾਜਪਾਲ ਬੰਡਾਰੁ ਦੱਤਾਤ੍ਰੇਯ ਨੂੰ ਆਪਣਾ ਅਸਤੀਫਾ ਸੌਂਪਿਆ । ਮੁੱਖ ਮੰਤਰੀ ਸਮੇਤ ਮੰਤਰੀਆਂ ਨੇ ਵੀ ਅਸਤੀਫ਼ਾ ਦਿੱਤਾ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਦੋਹਾਂ ਵਿਚਾਲੇ ਮਤਭੇਦ ਹੋਣ ਕਾਰਨ ਗਠਜੋੜ ਟੁੱਟ ਗਿਆ ਹੈ।
ਇਹ ਵੀ ਪੜ੍ਹੋ- ਹਰਿਆਣਾ 'ਚ ਟੁੱਟਣ ਦੀ ਕਗਾਰ 'ਤੇ BJP-JJP ਗਠਜੋੜ, ਨਵੀਂ ਸਰਕਾਰ ਦਾ ਗਠਨ ਸੰਭਵ
ਭਾਜਪਾ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਅਗਵਾਈ ਵਾਲੀ ਜੇ. ਜੇ. ਪੀ. ਦਰਮਿਆਨ ਸਬੰਧ ਲੋਕ ਸਭਾ ਚੋਣਾਂ ਲਈ ਸੂਬੇ 'ਚ ਸੀਟ ਵੰਡ ਸਮਝੌਤੇ 'ਤੇ ਪਹੁੰਚਣ ਵਿਚ ਅਸਫਲ ਰਹਿਣ ਤੋਂ ਬਾਅਦ ਵਿਗੜ ਗਏ ਹਨ। ਦੱਸ ਦੇਈਏ ਕਿ ਭਾਜਪਾ ਨੇ 2019 ਦੀਆਂ ਚੋਣਾਂ ਵਿਚ ਸੂਬੇ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ਜਿੱਤੀਆਂ ਸਨ।
ਇਹ ਵੀ ਪੜ੍ਹੋ- ਕਰਨਾਟਕ ’ਚ ਜਲ ਸੰਕਟ; ਉਪ ਮੁੱਖ ਮੰਤਰੀ ਬੋਲੇ- ਕਿਸੇ ਕੀਮਤ ’ਤੇ ਤਾਮਿਲਨਾਡੂ ਨੂੰ ਨਹੀਂ ਦੇਵਾਂਗੇ ਕਾਵੇਰੀ ਦਾ ਪਾਣੀ
ਦਰਅਸਲ ਜੇ. ਜੇ. ਪੀ., ਭਾਜਪਾ ਤੋਂ ਲੋਕ ਸਭਾ ਚੋਣਾਂ ਵਿਚ 1 ਤੋਂ 2 ਸੀਟਾਂ ਦੀ ਮੰਗ ਕਰ ਰਹੀ ਹੈ। ਭਾਜਪਾ ਅਗਵਾਈ ਵਿਚ ਜੇ. ਜੇ. ਪੀ. ਨੂੰ ਸੀਟ ਦੇਣ ਦੇ ਪੱਖ ਵਿਚ ਨਹੀਂ ਹੈ। ਭਾਜਪਾ ਸਾਰੀਆਂ 10 ਸੀਟਾਂ 'ਤੇ ਲੜਨਾ ਚਾਹੁੰਦੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਦੁਸ਼ਯੰਤ ਚੌਟਾਲਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨਾਲ ਮੁਲਾਕਾਤ ਕੀਤੀ ਸੀ ਪਰ ਚੋਣਾਂ 'ਚ ਗਠਜੋੜ ਨੂੰ ਲੈ ਕੇ ਗੱਲਬਾਤ ਨਹੀਂ ਹੋ ਸਕੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8