ਹਰਿਆਣਾ ਦੇ ਸੀ.ਐੱਮ. ਨੂੰ ਹੋਇਆ ਕੋਰੋਨਾ, ਵਿਧਾਨਸਭਾ ਸਪੀਕਰ ਵੀ ਮਿਲ ਚੁੱਕੇ ਹਨ ਪਾਜ਼ੇਟਿਵ

08/24/2020 7:22:41 PM

ਚੰਡੀਗੜ੍ਹ (ਉਮੰਗ) : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਆਪਣੇ ਟਵਿੱਟਰ ਹੈਂਡਲ 'ਤੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾ ਅਤੇ ਕਰੀਬੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਹਫਤੇ ਜੋ ਲੋਕ ਉਨ੍ਹਾਂ ਦੇ ਸੰਪਰਕ 'ਚ ਆਏ ਹਨ ਉਹ ਛੇਤੀ ਆਪਣਾ ਕੋਰੋਨਾ ਟੈਸਟ ਕਰਵਾ ਲੈਣ ਅਤੇ ਕੁਆਰੰਟੀਨ 'ਚ ਰਹਿਣ ਦੀ ਸਲਾਹ ਦਿੱਤੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਵਿਧਾਨ ਸਭਾ ਸਪੀਕਰ ਗਿਆਨਚੰਦ ਗੁਪਤਾ ਸਮੇਤ ਵਿਧਾਨ ਸਭਾ ਦੇ 7 ਲੋਕ ਕੋਰੋਨਾ ਪਾਜ਼ੇਟਿਵ ਪਾਏ ਜਾ ਚੁੱਕੇ ਹਨ। ਉਥੇ ਹੀ ਬੀਤੇ ਬੁੱਧਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਚੰਡੀਗੜ੍ਹ ਸਥਿਤ ਘਰ 'ਤੇ 9 ਲੋਕਾਂ 'ਚ ਕੋਰੋਨਾ ਇਨਫੈਕਸ਼ਨ ਦੀ ਪੁਸ਼ਟੀ ਹੋਈ ਸੀ।


ਜ਼ਿਕਰਯੋਗ ਹੈ ਕਿ ਹਰਿਆਣਾ 'ਚ ਕੋਰੋਨਾ ਦੀ ਰਫ਼ਤਾਰ ਰੁੱਕਣ ਦਾ ਨਾਮ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਐਤਵਾਰ ਤੱਕ ਦੀ ਰਿਪੋਰਟ ਮੁਤਾਬਕ ਪ੍ਰਦੇਸ਼ 'ਚ ਕੁਲ ਕੋਰੋਨਾ ਮਾਮਲਿਆਂ ਦੀ ਗਿਣਤੀ 54 ਹਜ਼ਾਰ ਤੋਂ ਜ਼ਿਆਦਾ ਪਹੁੰਚ ਚੁੱਕੀ ਸੀ। ਉਥੇ ਹੀ ਪ੍ਰਦੇਸ਼ 'ਚ ਹੁਣ ਤੱਕ ਕੋਰੋਨਾ 603 ਤੋਂ ਜ਼ਿਆਦਾ ਲੋਕਾਂ ਦੀ ਜਾਨ ਲੈ ਚੁੱਕਾ ਹੈ। ਪ੍ਰਦੇਸ਼ 'ਚ ਹੁਣ ਤੱਕ 44822 ਰਿਕਵਰ ਕੀਤੇ ਜਾ ਚੁੱਕੇ ਹਨ। ਹੁਣ ਪ੍ਰਦੇਸ਼ 'ਚ 8961 ਸਰਗਰਮ ਮਾਮਲੇ ਹਨ।


Inder Prajapati

Content Editor

Related News