ਹਰਿਆਣਾ ''ਚ ਕੋਰੋਨਾ ਦਾ ਕਹਿਰ ਜਾਰੀ, ਅੱਜ 69 ਨਵੇਂ ਮਾਮਲਿਆਂ ਦੀ ਪੁਸ਼ਟੀ

05/30/2020 5:32:05 PM

ਚੰਡੀਗੜ੍ਹ-ਹਰਿਆਣਾ 'ਚ ਕੋਰੋਨਾ ਵਾਇਰਸ ਦੇ ਅੱਜ 69 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਸੂਬੇ 'ਚ ਇਸ ਮਹਾਮਾਰੀ ਨਾਲ ਪੀੜਤਾਂ ਦੀ ਗਿਣਤੀ 1790 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚ 941 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਦੇ ਸਰਗਰਮ ਮਾਮਲੇ ਹੁਣ ਵੱਧ ਕੇ 830 ਤੱਕ ਪਹੁੰਚ ਗਏ ਹਨ, ਜਿਨ੍ਹਾਂ 'ਚ ਅਮਰੀਕਾ ਤੋਂ ਪਰਤੇ ਹਰਿਆਣਾ ਮੂਲ ਦੇ ਕੋਰੋਨਾ ਪਾਜ਼ੇਟਿਵ ਪਾਏ ਗਏ 21 ਲੋਕ ਵੀ ਸ਼ਾਮਲ ਹਨ। 

ਸੂਬੇ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਜਾਰੀ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਹੈ। ਸੂਬੇ ਦੇ ਇਸ ਸਮੇਂ ਸਾਰੇ 22 ਜ਼ਿਲੇ ਕੋਰੋਨਾ ਦੀ ਚਪੇਟ 'ਚ ਹਨ। ਇਕੱਲੇ ਗੁਰੂਗ੍ਰਾਮ 'ਚ ਅੱਜ ਕੋਰੋਨਾ ਦੇ 63 ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਅੰਬਾਲਾ ਅਤੇ ਫਤਿਹਾਬਾਦ 'ਚ 3-3 ਮਾਮਲੇ ਸਾਹਮਣੇ ਆਏ। ਗੁਰੂਗ੍ਰਾਮ 'ਚ ਪਿਛਲੇ ਸ਼ੁੱਕਰਵਾਰ ਨੂੰ 115 ਮਾਮਲਿਆਂ ਦੀ ਪੁਸ਼ਟੀ ਹੋਈ ਸੀ। 

ਸੂਬੇ 'ਚ ਹੁਣ ਤੱਕ 63494 ਕੋਰੋਨਾ ਸ਼ੱਕੀਆਂ ਨੂੰ ਨਿਗਰਾਨੀ 'ਚ ਰੱਖਿਆ ਗਿਆ, ਜਿਨ੍ਹਾਂ 'ਚੋਂ 40323 ਲੋਕਾਂ ਨੇ ਕੁਆਰੰਟੀਨ ਮਿਆਦ ਪੂਰੀ ਕਰ ਲਈ ਹੈ ਅਤੇ ਬਾਕੀ 23171 ਨਿਗਰਾਨੀ 'ਚ ਹਨ। ਹੁਣ ਤੱਕ 112808 ਕੋਰੋਨਾ ਸ਼ੱਕੀਆ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚ 106516 ਨੈਗੇਟਿਵ ਅਤੇ 14 ਇਟਲੀ ਦੇ ਨਾਗਰਿਕਾਂ ਸਮੇਤ 1790 ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। 4502 ਸੈਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। 


Iqbalkaur

Content Editor

Related News