ਹਰਿਆਣਾ ''ਚ 123 ਨਵੇਂ ਮਾਮਲੇ, ਕੋਰੋਨਾ ਮਰੀਜ਼ਾਂ ਦੀ ਗਿਣਤੀ 13952 ਪਹੁੰਚੀ
06/29/2020 5:01:32 PM
ਹਰਿਆਣਾ- ਹਰਿਆਣਾ 'ਚ ਕੋਰੋਨਾ ਇਨਫੈਕਸ਼ਨ ਦੇ ਅੱਜ ਯਾਨੀ ਸੋਮਵਾਰ ਨੂੰ 123 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਕੁੱਲ ਗਿਣਤੀ 13952 ਪਹੁੰਚ ਗਈ ਹੈ। ਉੱਥੇ ਹੀ ਇਨ੍ਹਾਂ 'ਚੋਂ 223 ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ 8947 ਮਰੀਜ਼ ਸਿਹਤਮੰਦ ਹੋ ਚੁਕੇ ਹਨ। ਸੂਬੇ 'ਚ ਕੋਰੋਨਾ ਦੇ ਸਰਗਰਮ ਮਾਮਲੇ ਹੁਣ 4782 ਹਨ। ਸੂਬੇ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਇੱਥੇ ਜਾਰੀ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਕੋਰੋਨਾ ਇਨਫੈਕਸ਼ਨ ਪਾਜ਼ੇਟਿਵ ਦਰ 5.58 ਫੀਸਦੀ, ਰਿਕਵਰੀ ਦਰ 64.13 ਫੀਸਦੀ, ਜਦੋਂ ਕਿ ਮੌਤ ਦਰ 1.60 ਫੀਸਦੀ ਹੈ। ਸੂਬੇ ਦੇ ਸਾਰੇ 22 ਜ਼ਿਲ੍ਹੇ ਇਸ ਸਮੇਂ ਕੋਰੋਨਾ ਦੀ ਲਪੇਟ 'ਚ ਹਨ। ਸੂਬੇ ਦੇ ਗੁਰੂਗ੍ਰਾਮ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ ਸਭ ਤੋਂ ਵੱਧ ਮਾਮਲੇ ਆਏ ਹਨ।
ਇਸ ਤੋਂ ਇਲਾਵਾ ਫਰੀਦਾਬਾਦ, ਸੋਨੀਪਤ, ਰੋਹਤਕ, ਅੰਬਾਲਾ, ਪਲਵਲ ਅਤੇ ਕਰਨਾਲ 'ਚ ਜ਼ਿਲ੍ਹਿਆਂ 'ਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਗੁਰੂਗ੍ਰਾਮ 'ਚ ਅੱਜ ਯਾਨੀ ਸੋਮਵਾਰ ਨੂੰ ਕੋਰੋਨਾ ਦੇ 67, ਪਾਨੀਪਤ 'ਚ 18, ਕਰਨਾਲ 14, ਕੈਥਲ 9, ਝੱਜਰ 7, ਰੋਹਤਕ 4, ਪਲਵਲ 2 ਅਤੇ ਕੁਰੂਕੁਸ਼ੇਤਰ ਅਤੇ ਫਤਿਹਾਬਾਦ 'ਚ ਇਕ-ਇਕ ਮਾਮਲਾ ਆਇਆ।
ਸੂਬੇ ਦੇ 22 'ਚੋਂ 9 ਜ਼ਿਲ੍ਹਿਆਂ 'ਚ ਸੋਮਵਾਰ ਸਵੇਰ ਦੇ ਸਮੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ। ਸੂਬੇ 'ਚ ਹੁਣ ਤੱਕ 102766 ਕੋਰੋਨਾ ਸ਼ੱਕੀਆਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ। ਜਿਨ੍ਹਾਂ 'ਚੋਂ 58320 ਲੋਕਾਂ ਨੇ ਕੁਆਰੰਟੀਨ ਮਿਆਦ ਪੂਰੀ ਕਰ ਲਈ ਹੈ ਅਤੇ ਬਾਕੀ 44446 ਨਿਗਰਾਨੀ 'ਚ ਹਨ। ਸੂਬੇ 'ਚ ਹੁਣ ਤੱਕ 254766 ਕੋਰੋਨਾ ਸ਼ੱਕੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚੋਂ 235930 ਨੈਗੇਟਿਵ ਅਤੇ 14 ਇਤਾਲਵੀ ਨਾਗਰਿਕਾਂ ਸਮੇਤ 13952 ਪਾਜ਼ੇਟਿਵ ਪਾਏ ਗਏ ਹਨ। ਜਿਨ੍ਹਾਂ 'ਚੋਂ 9476 ਪੁਰਸ਼, 4474 ਔਰਤਾਂ ਅਤੇ 2 ਟਰਾਂਸਜੈਂਡਰ ਹਨ। 4884 ਸੈਂਪਲ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ। ਕੁੱਲ 13952 ਪਾਜ਼ੇਟਿਵ ਮਰੀਜ਼ਾਂ 'ਚੋਂ 8947 ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਸੂਬੇ 'ਚ ਕੋਰੋਨਾ ਦੇ ਸਰਗਰਮ ਮਾਮਲੇ ਹੁਣ 4782 ਹਨ।