ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ ਨੇ ਅੰਬਾਲਾ ਦੇ ਹਸਪਤਾਲ ''ਚ ਕੀਤੀ ਖੁਦਕੁਸ਼ੀ

Thursday, Jun 18, 2020 - 06:30 PM (IST)

ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ ਨੇ ਅੰਬਾਲਾ ਦੇ ਹਸਪਤਾਲ ''ਚ ਕੀਤੀ ਖੁਦਕੁਸ਼ੀ

ਅੰਬਾਲਾ- ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਇਕ ਹਸਪਤਾਲ 'ਚ ਕੋਰੋਨਾ ਵਾਇਰਸ ਨਾਲ ਪੀੜਤ ਇਕ ਮਰੀਜ਼ ਨੇ ਵੀਰਵਾਰ ਨੂੰ ਚਾਦਰ ਦਾ ਫਾਹਾ ਬਣਾ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ 52 ਸਾਲਾ ਮਰੀਜ਼ ਯਮੁਨਾ ਨਗਰ ਜ਼ਿਲ੍ਹੇ ਦੇ ਜਗਾਧਰੀ ਦਾ ਰਹਿਣ ਵਾਲਾ ਸੀ। ਉਸ ਦੇ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਉਸ ਨੂੰ ਅੰਬਾਲਾ ਦੇ ਐੱਮ.ਐੱਮ. ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਪੁਲਸ ਨੇ ਦੱਸਿਆ ਕਿ ਉਸ ਨੇ ਹਸਪਤਾਲ ਦੇ ਕੋਵਿਡ-19 ਵਾਰਡ ਦੇ ਟਾਇਲਟ 'ਚ ਖੁਦਕੁਸ਼ੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸਵੇਰੇ ਜਦੋਂ ਵਾਰਡ ਨੂੰ ਸਾਫ਼ ਕੀਤਾ ਜਾ ਰਿਹਾ ਸੀ, ਉਦੋਂ ਹਸਪਤਾਲ ਦੇ ਅਧਿਕਾਰੀਆਂ ਨੇ ਲਾਸ਼ ਦੇਖੀ ਅਤੇ ਬਾਅਦ 'ਚ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਕੋਵਿਡ-19 ਮਰੀਜ਼ 2 ਦਿਨ ਤੋਂ ਤਣਾਅ 'ਚ ਸਨ। ਉਨ੍ਹਾਂ ਨੇ ਦੱਸਿਆ ਕਿ ਇਕ ਮਾਮਲਾ ਦਰਜ ਕਰ ਕੇ ਲਿਆ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰ ਨੂੰ ਸੌਂਪਿਆ ਜਾਵੇਗਾ।


author

DIsha

Content Editor

Related News