5 ਹਜ਼ਾਰ ਦੀ ਰਿਸ਼ਵਤ ਲਈ ਸੀ, 5 ਸਾਲ ਦੀ ਸਜ਼ਾ ਮਿਲੀ
Wednesday, Jan 29, 2025 - 03:46 PM (IST)
ਪੰਚਕੂਲਾ- ਹਰਿਆਣਾ ਦੇ ਜੀਂਦ ਦੀ ਇਕ ਅਦਾਲਤ ਨੇ ਕਾਨੂੰਨਗੋ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਉਸ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ।
ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਬੁਲਾਰੇ ਅਨੁਸਾਰ ਕਾਨੂੰਨਗੋ ਜਸਬੀਰ ਸਿੰਘ ਨੇ ਜੂਨ 2022 'ਚ ਸ਼ਿਕਾਇਤਕਰਤਾ ਦੀ ਖੇਤੀਬਾੜੀ ਜ਼ਮੀਨ ਦੀ ਸਰਹੱਦਬੰਦੀ ਕਰਨ ਦੇ ਏਵਜ਼ 'ਚ 5 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਸ਼ਿਕਾਇਤ ਕੀਤੇ ਜਾਣ 'ਤੇ ਬਿਊਰੋ ਨੇ ਕਾਰਵਾਈ ਕਰਦੇ ਹੋਏ ਜਸਬੀਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਮੰਗਲਵਾਰ ਨੂੰਇਸ ਮਾਮਲੇ 'ਚ ਜਸਬੀਰ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ 5 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8