ਹਰਿਆਣਾ ''ਚ ਕੋਰੋਨਾ ਨੇ ਫੜ੍ਹੀ ਰਫ਼ਤਾਰ, 175 ਮਾਮਲੇ ਆਏ ਸਾਹਮਣੇ
Thursday, Jun 25, 2020 - 06:27 PM (IST)

ਹਰਿਆਣਾ (ਵਾਰਤਾ)— ਹਰਿਆਣਾ ਵਿਚ ਅੱਜ ਭਾਵ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 175 ਨਵੇਂ ਮਾਮਲੇ ਸਾਹਮਣੇ ਆਏ ਹਨ। ਹਰਿਆਣਾ ਸਰਕਾਰ ਦੇ ਸਿਹਤ ਬੁਲੇਟਿਨ ਮੁਤਾਬਕ ਨਵੇਂ ਮਾਮਲਿਆਂ ਵਿਚ 66 ਸੋਨੀਪਤ ਅਤੇ 65 ਗੁਰੂਗ੍ਰਾਮ ਤੋਂ ਹਨ। ਇਸ ਤੋਂ ਇਲਾਵਾ ਭਿਵਾਨੀ ਵਿਚ 15, ਕਰਨਾਲ 'ਚ 14, ਰੋਹਤਕ 'ਚ 7, ਪੰਚਕੂਲਾ 'ਚ 3, ਹਿਸਾਰ ਅਤੇ ਝੱਜਰ 'ਚ 2-2 ਅਤੇ ਫਤਿਹਾਬਾਦ 'ਚ ਇਕ ਵਿਅਕਤੀ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਬੁਲੇਟਿਨ ਵਿਚ ਦੱਸਿਆ ਗਿਆ ਹੈ ਕਿ 32 ਮਰੀਜ਼ ਅੱਜ ਠੀਕ ਹੋਏ ਹਨ। ਇਸ ਦੇ ਨਾਲ ਹੀ ਪ੍ਰਦੇਸ਼ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ 5,040 ਹੋ ਗਈ ਹੈ। ਮਹਾਮਾਰੀ ਫੈਲਣ ਤੋਂ ਲੈ ਕੇ ਹੁਣ ਤੱਕ ਹਰਿਆਣਾ ਵਿਚ ਕੋਰੋਨਾ ਵਾਇਰਸ ਦੇ 12,815 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 188 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 6,957 ਲੋਕ ਸਿਹਤਯਾਬ ਹੋ ਚੁੱਕੇ ਹਨ।
ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਰਿਕਾਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਜਾਨਲੇਵਾ ਮਹਾਮਾਰੀ ਕਾਰਨ ਹੁਣ ਤੱਕ 4 ਲੱਖ 73 ਹਜ਼ਾਰ 105 ਮਰੀਜ਼ਾਂ ਦੀ ਗਿਣਤੀ ਪਹੁੰਚ ਗਈ ਹੈ। ਇਨ੍ਹਾਂ 'ਚੋਂ 14,894 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 1,86,514 ਸਰਗਰਮ ਕੇਸ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ ਅੰਦਰ ਕੋਰੋਨਾ ਦੇ 16,922 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 418 ਲੋਕਾਂ ਦੀ ਮੌਤ ਹੋ ਚੁੱਕੀ ਹੈ।