ਬੇਖ਼ੌਫ਼ ਬਦਮਾਸ਼ਾਂ ਨੇ ਦਿਨ ਦਿਹਾੜੇ ਪੰਜਾਬ ਨੈਸ਼ਨਲ ਬੈਂਕ 'ਤੇ ਬੋਲਿਆ ਧਾਵਾ, ਹਵਾ 'ਚ ਦਾਗੇ ਫ਼ਾਇਰ

10/22/2020 12:28:07 PM

ਝੱਜਰ- ਹਰਿਆਣਾ 'ਚ ਬਦਮਾਸ਼ ਇੰਨੇ ਬੇਖੌਫ਼ ਹੋ ਗਏ ਹਨ ਕਿ ਉਨ੍ਹਾਂ ਨੇ ਦਿਨਦਿਹਾੜੇ ਵੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਇੱਥੇ ਝੱਜਰ ਜ਼ਿਲ੍ਹੇ 'ਚ ਪੰਜਾਬ ਨੈਸ਼ਨਲ ਬੈਂਕ ਤੋਂ ਹਥਿਆਰਬੰਦ ਬਦਮਾਸ਼ਾਂ ਨੇ 7 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਸ ਇਸ ਮਾਮਲੇ 'ਚ ਜਾਂਚ ਕਰ ਰਹੀ ਹੈ। ਵਾਰਦਾਤ ਨੂੰ ਅੰਜਾਮ ਹਰਿਆਣਾ ਦੇ ਝੱਜਰ ਜਿਲ੍ਹੇ ਦੇ ਮਾਛਰੌਲੀ ਪਿੰਡ 'ਚ ਦਿੱਤਾ ਗਿਆ। ਜਿੱਥੇ ਪੰਜਾਬ ਨੈਸ਼ਨਲ ਬੈਂਕ ਤੋਂ ਕਰੀਬ 5 ਹਥਿਆਰਬੰਦ ਬਦਮਾਸ਼ਾਂ ਨੇ 7 ਲੱਖ 11 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਇਸ ਦੌਰਾਨ ਬਦਮਾਸ਼ਾਂ ਨੇ ਬੈਂਕ ਦੇ ਸੁਰੱਖਿਆ ਕਰਮੀ ਤੋਂ ਬੰਦੂਕ ਵੀ ਖੋਹ ਲਈ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ।

ਉੱਥੇ ਹੀ ਵਾਰਦਾਤ ਨੂੰ ਅੰਜਾਮ ਦੇਣ ਦੀ ਇਹ ਘਟਨਾ ਸੀ.ਸੀ.ਟੀ.ਵੀ. 'ਚ ਕੈਦ ਹੋ ਚੁਕੀ ਹੈ। ਬਦਮਾਸ਼ ਬਾਈਕ 'ਤੇ ਸਵਾਰ ਹੋ ਕੇ ਬੈਂਕ ਪਹੁੰਚੇ ਸਨ। ਇਸ ਦੌਰਾਨ ਬਦਮਾਸ਼ਾਂ ਨੇ ਆਪਣੇ ਮੂੰਹ ਢੱਕ ਰੱਖੇ ਸਨ। ਬਦਮਾਸ਼ਾਂ ਨੇ ਬੈਂਕ ਦੇ ਬਾਹਰ ਗੋਲੀਬਾਰੀ ਵੀ ਕੀਤੀ ਸੀ। ਮਾਮਲੇ ਨੂੰ ਲੈ ਕੇ ਪੁਲਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਜਲਦੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕਹਿ ਰਹੀ ਹੈ। ਐੱਸ.ਪੀ. ਹਿਮਾਂਸ਼ੂ ਗਰਗ ਨੇ ਕਿਹਾ ਕਿ ਕੁਝ ਬਦਮਾਸ਼ 2 ਬਾਈਕ 'ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਨੇ ਗੋਲੀਬਾਰੀ ਕੀਤੀ ਅਤੇ ਬੈਂਕ ਦੇ ਕੈਸ਼ੀਅਰ ਤੋਂ ਕਰੀਬ 7 ਲੱਖ ਰੁਪਏ ਲੁੱਟ ਲਏ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ 2 ਡੀ.ਐੱਸ.ਪੀ. ਰੈਂਕ ਦੇ ਅਧਿਕਾਰੀ ਕਰ ਰਹੇ ਹਨ। ਮਾਮਲੇ ਨੂੰ ਲੈ ਕੇ ਐੱਸ.ਪੀ. ਦਾ ਕਹਿਣਾ ਹੈ ਕਿ ਘਟਨਾ ਨਾਲ ਜੁੜੇ ਕੁਝ ਅਹਿਮ ਸੁਰਾਗ ਮਿਲੇ ਹਨ ਅਤੇ ਜਲਦ ਹੀ ਗ੍ਰਿਫ਼ਤਾਰੀ ਕੀਤੀ ਜਾਵੇਗੀ।

DIsha

This news is Content Editor DIsha