ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ ਪਰਤ ਰਹੇ 5 ਲੋਕਾਂ ਦੀ ਭਿਆਨਕ ਹਾਦਸੇ 'ਚ ਮੌਤ
Wednesday, Mar 06, 2024 - 12:11 PM (IST)
ਰੇਵਾੜੀ- ਹਰਿਆਣਾ ਦੇ ਰੇਵਾੜੀ 'ਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਮਹਿੰਦਰਗੜ੍ਹ ਰੋਡ 'ਤੇ ਸਥਿਤ ਪਿੰਡ ਸੀਹਾ ਕੋਲ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਟੱਕਰ 'ਚ 5 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਸਾਰੇ 5 ਲੋਕ ਕਾਰ ਵਿਚ ਸਵਾਰ ਸਨ ਅਤੇ ਵਿਆਹ ਸਮਾਰੋਹ ਤੋਂ ਵਾਪਸ ਆਪਣੇ ਘਰ ਪਰਤ ਰਹੇ ਸਨ। ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ। ਸਾਰਿਆਂ ਨੂੰ ਬਹੁਤ ਮੁਸ਼ਕਲ ਨਾਲ ਕਾਰ ਵਿਚੋਂ ਬਾਹਰ ਕੱਢਿਆ ਗਿਆ ਅਤੇ ਤੁਰੰਤ ਟਰਾਮਾ ਸੈਂਟਰ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਖੋਹ ਲਈਆਂ ਖੁਸ਼ੀਆਂ, ਨਵੇਂ ਵਿਆਹ ਜੋੜੇ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ
ਚਰਖੀ ਦਾਦਰੀ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਸਾਰੇ ਮ੍ਰਿਤਕ
ਜਾਣਕਾਰੀ ਸਾਹਮਣੇ ਆਈ ਹੈ ਕਿ ਹਾਦਸੇ ਵਿਚ ਮਰਨ ਵਾਲੇ ਸਾਰੇ ਲੋਕ ਚਰਖੀ ਦਾਦਰੀ ਦੇ ਰਹਿਣ ਵਾਲੇ ਸਨ। ਇਹ ਸਾਰੇ ਰੇਵਾੜੀ ਦੇ ਧਾਰੂਹੇੜਾ ਨੇੜੇ ਪਿੰਡ ਤਤਾਰਪੁਰ 'ਚ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਆਏ ਸਨ, ਜਦੋਂ ਬੁੱਧਵਾਰ ਸਵੇਰੇ ਇਕ ਬਲੇਨੋ ਕਾਰ ਵਿਚ ਵਾਪਸ ਚਰਖੀ ਦਾਦਰੀ ਜਾ ਰਹੇ ਸਨ ਕਿ ਰਸਤੇ ਵਿਚ ਰੇਵਾੜੀ-ਮਹੇਂਦਰਗੜ੍ਹ ਰੋਡ ’ਤੇ ਪਿੰਡ ਸੀਹਾ ਨੇੜੇ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ। ਇਸ ਕਾਰਨ ਵੱਡਾ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ- ਜਾਣੋ ਕੀ ਹੁੰਦੀ ਹੈ Dry Ice ਜਿਸ ਨੂੰ ਖਾ ਕੇ ਹਸਪਤਾਲ ਪਹੁੰਚੇ ਲੋਕ, ਮੂੰਹ 'ਚੋਂ ਨਿਕਲਣ ਲੱਗਾ ਸੀ ਖੂਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8