ਹਰਿਆਣਾ ਦੇ ਡਿਪਟੀ ਸੀ.ਐੱਮ ਦੁਸ਼ਯੰਤ ਚੌਟਾਲਾ ਦੀ ਵਧੀ ਸੁਰੱਖਿਆ
Thursday, Feb 06, 2020 - 03:08 PM (IST)

ਚੰਡੀਗੜ੍ਹ—ਹਰਿਆਣਾ ਦੇ ਉਪ ਮੁੱਖ ਮੰਤਰੀ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਪ੍ਰਧਾਨ ਦੁਸ਼ਯੰਤ ਚੌਟਾਲਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਦੁਸ਼ਯੰਤ ਚੌਟਾਲਾ ਨੂੰ 'ਜੈੱਡ ਕੈਟਾਗਿਰੀ' ਦੀ ਸੁਰੱਖਿਆ 'ਚ ਰਹਿਣਗੇ।
ਦੱਸਣਯੋਗ ਹੈ ਕਿ ਡਿਪਟੀ ਸੀ.ਐੱਮ. ਦੁਸ਼ਯੰਤ ਚੌਟਾਲਾ ਨੂੰ ਦੁਬਈ ਤੋਂ ਜਾਨੋ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਦੁਸ਼ਯੰਤ ਚੌਟਾਲਾ ਦੀ ਸੁਰੱਖਿਆ ਵਧਾ ਦਿੱਤੀ ਗਈ। ਦੁਬਈ ਤੋਂ ਧਮਕੀ ਮਿਲਣ ਵਾਲੇ ਮਾਮਲੇ ਦੀ ਜਾਂਚ ਚੱਲ ਰਹੀ ਹੈ।