ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਡਿਪਟੀ ਸੀ. ਐੱਮ. ਦੁਸ਼ਯੰਤ ਚੌਟਾਲਾ (ਤਸਵੀਰਾਂ)
Wednesday, Aug 12, 2020 - 11:24 AM (IST)
ਹਰਿਆਣਾ/ਅੰਮ੍ਰਿਤਸਰ— ਬੁੱਧਵਾਰ ਯਾਨੀ ਕਿ ਅੱਜ ਸਵੇਰੇ ਹਰਿਆਣਾ ਦੇ ਡਿਪਟੀ ਸੀ. ਐੱਮ. ਯਾਨੀ ਕਿ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਆਪਣੀ ਪਤਨੀ ਮੇਘਨਾ ਅਤੇ ਯੁਵਾ ਨੇਤਾ ਦਿਗਵਿਜੇ ਚੌਟਾਲਾ ਨਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਸਾਰਿਆਂ ਨੇ ਬਹੁਤ ਹੀ ਸਤਿਕਾਰ ਨਾਲ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਪਰਿਵਾਰਕ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਯੋਜਿਤ ਪਾਠ ਵੀ ਸਰਵਣ ਕੀਤਾ। ਸਾਰਿਆਂ ਨੇ ਦੇਸ਼ ਵਿਚ ਸ਼ਾਂਤੀ, ਖ਼ੁਸ਼ਹਾਲੀ ਅਤੇ ਸਾਰਿਆਂ ਦੇ ਕਲਿਆਣ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤੇ ਗਏ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਸਾਰਿਆਂ ਨੇ ਬਹੁਤ ਹੀ ਸਤਿਕਾਰ ਨਾਲ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਦੁਸ਼ਯੰਤ ਨੇ ਆਪਣੇ ਟਵਿੱਟਰ 'ਤੇ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਅੱਜ ਸਵੇਰੇ ਅੰਮ੍ਰਿਤਸਰ 'ਚ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ। ਪਵਿੱਤਰ ਬਾਣੀ ਪਾਠ 'ਚ ਹਿੱਸਾ ਅਤੇ ਪ੍ਰਦੇਸ਼ ਦੀ ਸੁੱਖ-ਖੁਸ਼ਹਾਲੀ, ਸ਼ਾਂਤੀ, ਕਲਿਆਣ ਲਈ ਅਰਦਾਸ ਕੀਤੀ।
ਦੱਸਣਯੋਗ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਸਨੇਹਲਤਾ ਦੀ ਕੱਲ ਯਾਨੀ ਕਿ ਮੰਗਲਵਾਰ ਨੂੰ ਪਹਿਲੀ ਬਰਸੀ ਸੀ। ਇਸ ਮੌਕੇ ਡਿਪਟੀ ਸੀ. ਐੱਮ. ਦੁਸ਼ਯੰਤ ਚੌਟਾਲਾ ਅਤੇ ਇੰਡੀਅਨ ਨੈਸ਼ਨਲ ਸਟੂਡੈਂਟ ਆਰਗੇਨਾਈਜੇਸ਼ਨ (ਇਨਸੋ) ਦੇ ਰਾਸ਼ਟਰੀ ਪ੍ਰਧਾਨ ਦਿਗਵਿਜੇ ਚੌਟਾਲਾ ਨੇ ਉੱਪ ਮੁੱਖ ਮੰਤਰੀ ਆਵਾਸ 'ਤੇ ਫੁੱਲ ਭੇਟ ਕਰਨ ਉਪਰੰਤ ਹਵਨ ਕੀਤਾ।