ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ 67 ਉਮੀਦਵਾਰਾਂ ਦੀ ਪਹਿਲੀ ਸੂਚੀ

Wednesday, Sep 04, 2024 - 08:37 PM (IST)

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ 67 ਉਮੀਦਵਾਰਾਂ ਦੀ ਪਹਿਲੀ ਸੂਚੀ

ਨੈਸ਼ਨਲ ਡੈਸਕ- ਭਾਜਪਾ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿਚ 67 ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਲਾਡਵਾ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਦੋਂਕਿ ਅਨਿਲ ਵਿਜ ਨੂੰ ਅੰਬਾਲਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਅਰਵਿੰਦ ਸ਼ਰਮਾ ਨੂੰ ਗੁਹਾਨਾ ਸੀਟ ਤੋਂ ਟਿਕਟ ਮਿਲੀ ਹੈ। 

 

ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਹਰਿਆਣਾ ਦੀਆਂ ਸਾਰੀਆਂ 90 ਸੀਟਾਂ 'ਤੇ 5 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ ਚੋਣ ਨਤੀਜੇ 8 ਅਕਤੂਬਰ ਨੂੰ ਗਿਣਤੀ ਤੋਂ ਬਾਅਦ ਆਉਣਗੇ। ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ 2024 ਨੂੰ ਖਤਮ ਹੋਣ ਜਾ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਅਕਤੂਬਰ 2019 ਵਿੱਚ ਹੋਈਆਂ ਸਨ। ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਜਨਨਾਇਕ ਜਨਤਾ ਪਾਰਟੀ ਦੇ ਗਠਜੋੜ ਨੇ ਰਾਜ ਵਿੱਚ ਸਰਕਾਰ ਬਣਾਈ। ਭਾਜਪਾ ਕੋਲ 40, ਕਾਂਗਰਸ ਕੋਲ 31 ਅਤੇ ਆਜ਼ਾਦ/ਹੋਰਾਂ ਕੋਲ 19 ਸੀਟਾਂ ਹਨ। ਪਹਿਲਾਂ ਚੋਣਾਂ 1 ਅਕਤੂਬਰ ਨੂੰ ਹੋਣੀਆਂ ਸਨ ਅਤੇ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣੇ ਸਨ ਪਰ ਤਿਉਹਾਰਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਤਾਰੀਖ ਬਦਲ ਦਿੱਤੀ।


author

Rakesh

Content Editor

Related News