ਹਰਿਆਣਾ: ਜੀਂਦ ’ਚ ਕਿਸਾਨਾਂ ਦੀ ‘ਮਹਾਪੰਚਾਇਤ’ ਦੌਰਾਨ ਟੁੱਟਿਆ ਮੰਚ, ਰਾਕੇਸ਼ ਟਿਕੈਤ ਵੀ ਮੌਜੂਦ

Wednesday, Feb 03, 2021 - 02:54 PM (IST)

ਹਰਿਆਣਾ: ਜੀਂਦ ’ਚ ਕਿਸਾਨਾਂ ਦੀ ‘ਮਹਾਪੰਚਾਇਤ’ ਦੌਰਾਨ ਟੁੱਟਿਆ ਮੰਚ, ਰਾਕੇਸ਼ ਟਿਕੈਤ ਵੀ ਮੌਜੂਦ

ਜੀਂਦ— ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 70 ਦਿਨਾਂ ਤੋਂ ਕਿਸਾਨ ਡਟੇ ਹੋਏ ਹਨ। ਕਿਸਾਨ ਅੰਦੋਲਨ ਦਾ ਅੱਜ 70ਵਾਂ ਦਿਨ ਹੈ। 26 ਜਨਵਰੀ ਨੂੰ ਹੋਈ ਟਰੈਕਟਰ ਪਰੇਡ ਅਤੇ ਲਾਲ ਕਿਲ੍ਹਾ ’ਚ ਹੋਈ ਹਿੰਸਾ ਮਗਰੋਂ ਅੰਦੋਲਨ ਨੇ ਮੁੜ ਰਫ਼ਤਾਰ ਫੜ ਲਈ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ ਸਮਰਥਨ ਵਿਚ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿਚ ਕਿਸਾਨਾਂ ਨੇ ਅੱਜ ਮਹਾਪੰਚਾਇਤ ਬੁਲਾਈ ਹੈ। ਇਸ ਮਹਾਪੰਚਾਇਤ ’ਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵੀ ਉੱਚੇਚੇ ਤੌਰ ’ਤੇ ਪੁੱਜੇ ਹਨ। ਇਸ ਤੋਂ ਇਲਾਵਾ ਕਿਸਾਨ ਆਗੁ ਬਲਬੀਰ ਸਿੰਘ ਰਾਜੇਵਾਲ ਵੀ ਪੁੱਜੇ।


ਇਸ ਮਹਾਪੰਚਾਇਤ ਦੌਰਾਨ ਬਣਿਆ ਮੰਚ ਟੁੱਟ ਗਿਆ ਹੈ। ਮੰਚ ’ਤੇ ਤੈਅ ਸੀਮਾ ਤੋਂ ਵੱਧ ਲੋਕ ਚੜ੍ਹ ਗਏ ਸਨ, ਜਿਸ ਕਾਰਨ ਮੰਚ ਟੁੱਟ ਗਿਆ। ਇਸ ਦੌਰਾਨ ਰਾਕੇਸ਼ ਟਿਕੈਤ ਵੀ ਮੌਜੂਦ ਸਨ ਪਰ ਸਾਰੇ ਲੋਕ ਸੰਭਲ ਗਏ ਅਤੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕੋਈ ਮੁਸ਼ਕਲ ਨਹੀਂ ਹੈ, ਕਿਸਾਨ ਦੀ ਲੜਾਈ ਮਜ਼ਬੂਤੀ ਨਾਲ ਲੜੀ ਜਾ ਰਹੀ ਹੈ। ਇਸ ਮਹਾਪੰਚਾਇਤ ਵਿਚ ਤਿੰਨੋਂ ਖੇਤੀ ਕਾਨੂੰਨ ਖ਼ਿਲਾਫ਼ ਪ੍ਰਸਤਾਵ ਪਾਸ ਹੋਇਆ ਹੈ। ਇਸ ’ਚ ਕਾਨੂੰਨ ਵਾਪਸੀ, ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.), ਕਿਸਾਨਾਂ ’ਤੇ ਦਰਜ ਕੇਸ ਵਾਪਸੀ ਦੀ ਮੰਗ ਕੀਤੀ ਗਈ ਹੈ। 
 


author

Tanu

Content Editor

Related News