ਕਿਸਾਨਾਂ ਨੇ ਹਾਂਸੀ ਐੱਸ. ਪੀ. ਦਫ਼ਤਰ ਦਾ ਕੀਤਾ ਘਿਰਾਓ, ਰਾਕੇਸ਼ ਟਿਕੈਤ ਵੀ ਹੋਏ ਸ਼ਾਮਲ

Monday, Nov 08, 2021 - 04:14 PM (IST)

ਕਿਸਾਨਾਂ ਨੇ ਹਾਂਸੀ ਐੱਸ. ਪੀ. ਦਫ਼ਤਰ ਦਾ ਕੀਤਾ ਘਿਰਾਓ, ਰਾਕੇਸ਼ ਟਿਕੈਤ ਵੀ ਹੋਏ ਸ਼ਾਮਲ

ਹਾਂਸੀ (ਸੰਦੀਪ ਸੈਣੀ)— ਹਰਿਆਣਾ ਦੇ ਹਾਂਸੀ ’ਚ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ਮਗਰੋਂ ਕਿਸਾਨਾਂ ਨੇ ਅੱਜ ਐੱਸ. ਪੀ. ਦਫ਼ਤਰ ਦਾ ਘਿਰਾਓ ਕੀਤਾ। ਵੱਡੀ ਗਿਣਤੀ ’ਚ ਕਿਸਾਨ ਐੱਸ. ਪੀ. ਦਫ਼ਤਰ ਦੇ ਬਾਹਰ ਇਕੱਠੇ ਹੋਏ। ਇਸ ਘਿਰਾਓ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵੀ ਪਹੁੰਚੇ ਹਨ। ਕਿਸਾਨਾਂ ਦੇ ਵੱਡੇ ਇਕੱਠੇ ਨੂੰ ਵੇਖਦਿਆਂ ਪ੍ਰਸ਼ਾਸਨ ਵਲੋਂ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਕਿਸਾਨਾਂ ਨੇ ਆਪਣੇ ਸਾਥੀ ਕੁਲਦੀਪ ਰਾਣਾ ਨੂੰ ਨਿਆਂ ਦਿਵਾਉਣ ਲਈ ਹਾਂਸੀ ਐੱਸ. ਪੀ. ਦਫ਼ਤਰ ਦਾ ਘਿਰਾਓ ਕੀਤਾ ਹੈ। ਕਿਸਾਨਾਂ ਵਲੋਂ ਕ੍ਰਾਂਤੀਕਾਰੀ ਕਿਸਾਨ-ਮਜ਼ਦੂਰਾਂ ਨੂੰ ਇਸ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। 

ਇਹ ਵੀ ਪੜ੍ਹੋ: ਭਾਜਪਾ ਸੰਸਦ ਮੈਂਬਰ ਜਾਂਗੜਾ ਖ਼ਿਲਾਫ FIR ਦਰਜ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ

PunjabKesari

ਕਿਸਾਨ ਸੰਸਦ ਮੈਂਬਰ ਰਾਮ ਚੰਦਰ ਜਾਂਗੜਾ ਦੀ ਗੱਡੀ ’ਤੇ ਹਮਲਾ ਕਰਨ ਦੇ ਮਾਮਲੇ ’ਚ ਦਰਜ ਮੁਕੱਦਮਾ ਖਾਰਜ ਕਰਾਉਣ ਅਤੇ ਕਿਸਾਨ ਕੁਲਦੀਪ ਰਾਣਾ ’ਤੇ ਹਮਲਾ ਕਰਨ ਦੇ ਮਾਮਲੇ ’ਚ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਾਉਣ ਦੀ ਮੰਗ ਨੂੰ ਲੈ ਕੇ ਐੱਸ. ਪੀ. ਦਫ਼ਤਰ ਦਾ ਘਿਰਾਓ ਕਰ ਰਹੇ ਹਨ। ਕਿਸਾਨਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ 8 ਨਵੰਬਰ ਤੱਕ ਦਾ ਸਮਾਂ ਦਿੱਤਾ ਸੀ।

ਇਹ ਵੀ ਪੜ੍ਹੋ: ਭਾਜਪਾ ਨੇਤਾ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ’ਤੇ ਪੁਲਸ ਨੇ ਕੀਤਾ ਲਾਠੀਚਾਰਜ

PunjabKesari

ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਹਿਸਾਰ ਦੇ ਨਾਰਨੌਂਦ ’ਚ ਕਿਸਾਨਾਂ ਨੇ ਭਾਜਪਾ ਸੰਸਦ ਮੈਂਬਰ ਰਾਮ ਚੰਦਰ ਜਾਂਗੜਾ ਦਾ ਵਿਰੋਧ ਕੀਤਾ ਸੀ। ਇਸ ਦੌਰਾਨ ਕਿਸਾਨਾਂ ਨੇ ਡੰਡਿਆਂ ਨਾਲ ਹਮਲਾ ਕਰ ਕੇ ਗੱਡੀ ਦਾ ਸ਼ੀਸ਼ੀ ਤੋੜ ਦਿੱਤਾ ਸੀ। ਜਿਸ ਤੋਂ ਬਾਅਦ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ ਸੀ। ਜਾਂਗੜਾ ਦੀ ਗੱਡੀ ’ਤੇ ਹਮਲਾ ਕੀਤੇ ਜਾਣ ਦੇ ਮਾਮਲੇ ਵਿਚ ਪੁਲਸ ਨੇ 3 ਲੋਕਾਂ ਨੂੰ ਨਾਮਜ਼ਦ ਕਰਦੇ ਹੋਏ ਮੁਕੱਮਦਾ ਦਰਜ ਕੀਤਾ ਹੈ।


author

Tanu

Content Editor

Related News