‘ਮਾਂ ਨੂੰ ਜ਼ਿੰਦਾ ਸਾੜ ਦੇਵਾਂਗਾ’; ਧਮਕੀ ਦੇ ਕੇ 7 ਸਾਲ ਤੱਕ ਪਿਓ ਨੇ ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਿਨਾਹ
Wednesday, Aug 31, 2022 - 05:43 PM (IST)
ਅੰਬਾਲਾ- ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ’ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੰਬਾਲਾ ’ਚ ਇਕ ਵਿਅਕਤੀ ਨੂੰ ਆਪਣੀ ਨਾਬਾਲਗ ਧੀ ਨਾਲ ਪਿਛਲੇ 7 ਸਾਲਾਂ ਤੋਂ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਮਾਮਲੇ ’ਚ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ ਐਕਟ) ਦੀਆਂ ਧਾਰਾਵਾਂ ਤਹਿਤ ਸੋਮਵਾਰ ਨੂੰ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਕੁੜੀ ਦੀ ਉਮਰ ਇਸ ਸਮੇਂ 17 ਸਾਲ ਹੈ ਅਤੇ ਉਹ ਅੰਬਾਲਾ ਛਾਉਣੀ ਦੇ ਸਰਕਾਰੀ ਸਕੂਲ ’ਚ ਪੜ੍ਹਦੀ ਹੈ। ਪੁਲਸ ਨੇ ਦੱਸਿਆ ਕਿ ਕੁੜੀ ਦੀ ਸ਼ਿਕਾਇਤ ਦੇ ਆਧਾਰ ’ਤੇ ਉਸ ਦੇ ਪਿਤਾ ਖ਼ਿਲਾਫ ਐੱਫ. ਆਈ. ਆਰ. ਦਰਜ ਕੀਤੀ ਗਈ।
ਇਹ ਵੀ ਪੜ੍ਹੋ- ‘ਆਪਰੇਸ਼ਨ ਲੋਟਸ’ ’ਤੇ ਦਿੱਲੀ ’ਚ ਸਿਆਸਤ ਭਖੀ, CBI ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ‘ਆਪ’ ਵਿਧਾਇਕ
ਪੁਲਸ ਨੇ ਦੱਸਿਆ ਕਿ ਦੋਸ਼ੀ ਪਿਤਾ ਨੂੰ ਮੰਗਲਵਾਰ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਉਸ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਕੁੜੀ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਜਦੋਂ ਉਹ 10 ਸਾਲ ਦੀ ਸੀ ਤਾਂ ਉਦੋਂ ਤੋਂ ਉਸ ਦਾ ਪਿਤਾ ਲਗਾਤਾਰ ਯੌਨ ਉਤਪੀੜਨ ਕਰ ਰਿਹਾ ਸੀ। ਜਦੋਂ ਉਸ ਨੇ ਆਪਣੇ ਪਿਤਾ ਦਾ ਵਿਰੋਧ ਕੀਤਾ ਤਾਂ ਉਸ ਨੇ ਧਮਕੀ ਦਿੱਤੀ ਕਿ ਜੇਕਰ ਉਹ ਇਸ ਬਾਰੇ ਕਿਸੇ ਨੂੰ ਦੱਸੇਗੀ ਤਾਂ ਉਹ ਉਸ ਨੂੰ ਅਤੇ ਉਸ ਦੀ ਮਾਂ ਨੂੰ ਜ਼ਿੰਦਾ ਸਾੜ ਦੇਵੇਗਾ।
ਇਹ ਵੀ ਪੜ੍ਹੋ- ਦਿੱਲੀ ਸਰਕਾਰ ਦੀ ਇਕ ਹੋਰ ਪਹਿਲ, CM ਕੇਜਰੀਵਾਲ ਨੇ ਦੇਸ਼ ਦੇ ਪਹਿਲੇ ‘ਵਰਚੁਅਲ ਸਕੂਲ’ ਦੀ ਕੀਤੀ ਸ਼ੁਰੂਆਤ
ਇੰਝ ਸਾਹਮਣੇ ਆਇਆ ਪੂਰਾ ਮਾਮਲਾ
ਪੁਲਸ ਮੁਤਾਬਕ ਪੀੜਤਾ ਨੇ ਦੱਸਿਆ ਕਿ ਜਦੋਂ ਘਟਨਾ ਦੀ ਜਾਣਕਾਰੀ ਪੀੜਤਾ ਦੇ ਸਕੂਲ ਦੇ ਪ੍ਰਿੰਸੀਪਲ ਨੂੰ ਹੋਈ ਤਾਂ ਉਨ੍ਹਾਂ ਨੇ ਬੱਚਿਆਂ ਲਈ ਹੈਲਪਲਾਈਨ ਨੰਬਰ ’ਤੇ ਇਸ ਦੀ ਜਾਣਕਾਰੀ ਦਿੱਤੀ। ਹੈਲਪਲਾਈਨ ਦੀ ਟੀਮ ਨੇ ਕੁੜੀ ਨਾਲ ਗੱਲਬਾਤ ਕੀਤੀ ਅਤੇ ਇਸ ਤੋਂ ਬਾਅਦ ਪੁਲਸ ਦੇ ਸਾਹਮਣੇ ਮਾਮਲਾ ਦਰਜ ਕਰਵਾਇਆ ਗਿਆ। ਅੰਬਾਲਾ ਛਾਉਣੀ ਪੁਲਸ ਥਾਣੇ ਦੇ ਮੁਖੀ ਨਰੇਸ਼ ਕੁਮਾਰ ਨੇ ਦੱਸਿਆ ਕਿ ਇਸ ਸਬੰਧ ’ਚ ਉਨ੍ਹਾਂ ਨੂੰ ਕੁੜੀ ਦੀ ਸ਼ਿਕਾਇਤ ਮਿਲੀ ਹੈ। ਕੁੜੀ ਦੇ ਪਿਤਾ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕੁੜੀ ਦੀ ਮੈਡੀਕਲ ਜਾਂਚ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ’ਚ ਕਰਵਾਈ ਗਈ। ਪੀੜਤਾ ਦਾ ਬਿਆਨ ਵੀ ਅਦਾਲਤ ’ਚ ਦਰਜ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ- ਹਿਮਾਚਲ ਦੀਆਂ ਔਰਤਾਂ ਨੂੰ ਕੇਜਰੀਵਾਲ ਦੀ ਗਰੰਟੀ; CM ਮਾਨ ਬੋਲੇ- ਅਸੀਂ ਜੋ ਕਹਿੰਦੇ ਹਾਂ, ਉਹੀ ਕਰਦੇ ਹਾਂ