CM ਖੱਟੜ ਦਾ ਦਾਅਵਾ: MSP 'ਤੇ 14 ਫ਼ਸਲਾਂ ਦੀ ਖ਼ਰੀਦ ਕਰਨ ਵਾਲਾ ਹਰਿਆਣਾ ਪਹਿਲਾ ਸੂਬਾ

Friday, Apr 14, 2023 - 01:46 PM (IST)

CM ਖੱਟੜ ਦਾ ਦਾਅਵਾ: MSP 'ਤੇ 14 ਫ਼ਸਲਾਂ ਦੀ ਖ਼ਰੀਦ ਕਰਨ ਵਾਲਾ ਹਰਿਆਣਾ ਪਹਿਲਾ ਸੂਬਾ

ਹਰਿਆਣਾ (ਏਜੰਸੀ)- ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੋ ਜੋ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ 14 ਫ਼ਸਲਾਂ ਦੀ ਖਰੀਦ ਕਰ ਰਿਹਾ ਹੈ। ਨਾਲ ਹੀ ਬਾਕੀ ਫ਼ਸਲ ਦੀ ਖਰੀਦੀ ਭਰਪਾਈ ਯੋਜਨਾ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਾਲ ਹੀ 'ਚ ਹੋਈ ਬੇਮੌਸਮ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਮਈ ਤੱਕ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਪਲਵਲ ਦੇ ਹੋਡਲ ਕਸਬੇ 'ਚ ਇਕ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਵਿਸਾਖੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ। 

ਖੱਟੜ ਨੇ ਕਿਹਾ ਕਿ ਸਰਕਾਰ ਆਮ ਆਦਮੀ ਨਾਲ ਖੜ੍ਹੀ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਪਛਾਣ ਪੱਤਰ ਦੇ ਮਾਧਿਅਮ ਨਾਲ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਹੋਡਲ 'ਚ ਨਗਰ ਪ੍ਰੀਸ਼ਦ ਦੇ ਸਫ਼ਾਈ ਕਰਮਚਾਰੀਆਂ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਪੈਂਡਿੰਗ ਤਨਖਾਹ ਦਾ 75 ਫੀਸਦੀ ਭੁਗਤਾਨ ਕਰਨ ਦਾ ਆਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਹੋਡਲ 'ਚ ਲਗਭਗ 60 ਹਜ਼ਾਰ ਦੀ ਆਬਾਦੀ ਵਾਲੀ 12,833 ਲੋਕਾਂ ਦੇ ਆਯੂਸ਼ਮਾਨ ਕਾਰਡ ਬਣਾਏ ਗਏ ਹਨ, ਜਿਨ੍ਹਾਂ 'ਚੋਂ 128 ਲੋਕਾਂ ਨੂੰ ਲਗਭਗ 26 ਲੱਖ ਰੁਪਏ ਦਾ ਮੁਫ਼ਤ ਇਲਾਜ ਮਿਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਪਛਾਣ ਪੱਤਰ ਦੇ ਅਧੀਨ ਹੋਡਲ 'ਚ 1160 ਨਵੇਂ ਰਾਸ਼ਨ ਕਾਰਡ ਬਣਾਏ ਗਏ ਹਨ। ਪਹਿਲੇ 5500 ਰਾਸ਼ਨ ਕਾਰਡ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਬਜ਼ੁਰਗਾਂ ਦੀ ਸਾਲਾਨਾ ਤਨਖਾਹ 2 ਲੱਖ ਤੋਂ ਵਧਾ ਕੇ 3 ਲੱਖ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਹੋਡਲ ਮੁੱਖ ਮੰਡੀ ਦੇ ਵਿਕਾਸ ਲਈ 2.5 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਸੜਕ ਨੈੱਟਵਰਕ ਸਮੇਤ ਵੱਖ-ਵੱਖ ਵਿਕਾਸ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ ਅਤੇ ਕਿਹਾ ਕਿ ਨਵੇਂ ਬੱਸ ਸਟੈਂਡ ਦਾ ਨਿਰਮਾਣ ਕੰਮ ਜਲਦ ਸ਼ੁਰੂ ਹੋਵੇਗਾ।


author

DIsha

Content Editor

Related News