ਹਰਿਆਣਾ ''ਚ 17 ਸਾਲਾ ਕੁੜੀ ਨੇ ਤਿੰਨ ਨੌਜਵਾਨਾਂ ''ਤੇ ਜਬਰ ਜ਼ਿਨਾਹ ਦਾ ਦੋਸ਼ ਲਗਾਇਆ

Wednesday, Sep 09, 2020 - 12:42 PM (IST)

ਹਰਿਆਣਾ ''ਚ 17 ਸਾਲਾ ਕੁੜੀ ਨੇ ਤਿੰਨ ਨੌਜਵਾਨਾਂ ''ਤੇ ਜਬਰ ਜ਼ਿਨਾਹ ਦਾ ਦੋਸ਼ ਲਗਾਇਆ

ਨੂੰਹ- ਹਰਿਆਣਾ ਦੇ ਨੂੰਹ ਜ਼ਿਲ੍ਹੇ ਦੇ ਇਕ ਪਿੰਡ ਦੀ 17 ਸਾਲਾ ਕੁੜੀ ਨੇ ਦੋਸ਼ ਲਗਾਇਆ ਹੈ ਕਿ ਤਿੰਨ ਨੌਜਵਾਨਾਂ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੁੜੀ ਦੇ ਪਿਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਨੂੰਹ ਜ਼ਿਲ੍ਹੇ ਦੇ ਇਕ ਪੁਲਸ ਅਧਿਕਾਰੀ ਨੇ ਫੋਨ 'ਤੇ ਕਿਹਾ ਕਿ ਕੁੜੀ ਦੇ ਪਿਤਾ ਨੇ ਦੋਸ਼ ਲਗਾਇਆ ਕਿ ਉਸ ਦੀ ਧੀ ਕੁਝ ਦਿਨ ਪਹਿਲਾਂ ਘਰ ਨੇੜੇ ਖੇਤ 'ਚ ਗਈ ਸੀ, ਜਿੱਥੇ ਉਸ ਦੇ ਗੁਆਂਢੀ ਨੇ ਕਥਿਤ ਤੌਰ 'ਤੇ ਆਪਣੇ 2 ਸਾਥੀਆਂ ਨਾਲ ਮਿਲ ਕੇ ਉਸ ਨੂੰ ਨਸ਼ੀਲਾ ਪਦਾਰਥ ਖੁਆ ਕੇ ਜਬਰ ਜ਼ਿਨਾਹ ਕੀਤਾ। 

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਤਿੰਨੋਂ ਨੌਜਵਾਨਾਂ ਨੇ ਉਸ ਨੂੰ ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ। ਸ਼ਿਕਾਇਤਕਰਤਾ ਦਾ ਦਾਅਵਾ ਹੈ ਕਿ ਦੋਸ਼ੀਆਂ ਨੇ ਉਸ ਨੂੰ ਕੁਝ ਦੇਰ ਰਾਤ ਬੰਧਕ ਬਣਾਏ ਰੱਖਿਆ ਅਤੇ ਫਿਰ ਉੱਥੋਂ ਦੌੜ ਗਏ। ਪੁਲਸ ਅਧਿਕਾਰੀ ਨੇ ਕਿਹਾ ਕਿ ਕੁੜੀ ਦੀ ਮੈਡੀਕਲ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੰਗਲਵਾਰ ਨੂੰ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ।


author

DIsha

Content Editor

Related News