ਕਿਸਾਨਾਂ ਦੀ ਦੋਸ਼ੀ ਹੈ ਹਰਿਆਣਾ ਸਰਕਾਰ : ਕੇਜਰੀਵਾਲ

04/01/2018 1:38:21 AM

ਭਿਵਾਨੀ— ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਕਿਸਾਨਾਂ ਦੀ ਦੋਸ਼ੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਸਵਾਮੀਨਾਥਨ ਆਯੋਗ ਦੀ ਰਿਪੋਰਟ ਲਾਗੂ ਕਰਨ ਦੇ ਨਾਂ 'ਤੇ ਪ੍ਰਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲੀ ਭਾਜਪਾ ਦੇ ਰਾਜ 'ਚ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੇ ਸਹੀ ਮੁੱਲ ਨਹੀਂ ਮਿਲ ਰਹੇ ਹਨ। ਭਿਵਾਨੀ 'ਚ ਕਾਰਜਕਰਤਾਵਾਂ ਨਾਲ ਰੂਬਰੂ ਹੁੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ਭਰ ਦੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਨੇ ਦੋਹਰਾਇਆ ਕਿ ਪ੍ਰਦੇਸ਼ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ 'ਚ ਆਉਂਦੇ ਹੀ ਸਵਾਮੀਨਾਥਨ ਆਯੋਗ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕੀਤਾ ਜਾਵੇਗਾ। ਕੇਜਰੀਵਾਲ ਨੇ ਸਰੋਂ ਦੀ ਖਰੀਦ 'ਤੇ ਹਰਿਆਣਾ ਸਰਕਾਰ ਵਲੋਂ ਲਾਗੂ ਕੀਤੀਆਂ ਗਈਆਂ ਸ਼ਰਤਾਂ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਪ੍ਰਦੇਸ਼ ਸਰਕਾਰ ਦੀ ਅਣਦੇਖੀ ਦੇ ਚੱਲਦੇ ਕਿਸਾਨ ਅਤੇ ਉਨ੍ਹਾਂ ਦੇ ਉਤਪਾਦ ਦੀਆਂ ਮੰਡੀਆਂ 'ਚ ਬੇਕਦਰੀ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਹਰਿਆਣਾ 'ਚ ਭ੍ਰਿਸ਼ਟਾਚਾਰ ਸਿਖਰ 'ਤੇ ਹੋਣ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਭ੍ਰਿਸ਼ਟਾਚਾਰ 'ਚ 81 ਫੀਸਦੀ ਕਮੀ ਆਈ ਹੈ, ਜਦਕਿ ਹਰਿਆਣਾ 'ਚ ਭ੍ਰਿਸ਼ਟਾਚਾਰ ਨੇ ਸਾਰੀਆਂ ਸੀਮਾਵਾਂ ਨੂੰ ਪਾਰ ਕਰ ਦਿੱਤਾ ਹੈ।