ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਕੀਤੀਆਂ ਸਵੀਕਾਰ, ਹੜਤਾਲ ਖ਼ਤਮ

Saturday, Jul 27, 2024 - 11:42 AM (IST)

ਹਰਿਆਣਾ (ਭਾਸ਼ਾ)- ਹਰਿਆਣਾ ਦੇ ਸਰਕਾਰੀ ਡਾਕਟਰਾਂ ਨੇ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਕੀਤੇ ਜਾਣ ਦਾ ਭਰੋਸਾ ਮਿਲਣ ਤੋਂ ਬਾਅਦ ਸ਼ਨੀਵਾਰ ਨੂੰ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਹਰਿਆਣਾ ਸਿਵਲ ਮੈਡੀਕਲ ਸੇਵਾਵਾਂ (ਐੱਚ.ਸੀ.ਐੱਮ.ਐੱਸ.) ਸੰਗਠਨ ਦੇ ਮੁਖੀ ਨੇ ਇਹ ਜਾਣਕਾਰੀ ਦਿੱਤੀ। ਹੜਤਾਲ ਖ਼ਤਮ ਹੋਣ ਤੋਂ ਬਾਅਦ ਡਾਕਟਰ ਹਸਪਤਾਲਾਂ 'ਚ ਚਲੇ ਗਏ। ਐੱਚ.ਸੀ.ਐੱਮ.ਐੱਸ. ਦੇ ਮੁਖੀ ਡਾ. ਰਾਜੇਸ਼ ਖਿਆਲੀਆ ਨੇ ਕਿਹਾ,''ਪ੍ਰਦਰਸ਼ਨਕਾਰੀ ਡਾਕਟਰਾਂ ਦੇ ਪ੍ਰਤੀਨਿਧੀਆਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਐਡੀਸ਼ਨ ਪ੍ਰਧਾਨ ਸਕੱਤਰ ਅਮਿਤ ਅਗਰਵਾਲ ਵਿਚਾਲੇ ਸ਼ੁੱਕਰਵਾਰ ਨੂੰ ਹੋਈ ਬੈਠਕ ਦੇ ਬਾਅਦ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ।'' ਉਨ੍ਹਾਂ ਕਿਹਾ,''ਅਸੀਂ ਹੜਤਾਲ ਵਾਪਸ ਲੈ ਲਈ ਹੈ।'' ਖਿਆਲੀਆ ਨੇ ਦੱਸਿਆ ਕਿ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਸਵੀਕਾਰ ਕਰ ਲਈਆਂ ਹਨ ਅਤੇ 15 ਅਗਸਤ ਤੋਂ ਪਹਿਲੇ ਇਨ੍ਹਾਂ ਨੂੰ ਨੋਟੀਫਾਈ ਕਰਨ ਦਾ ਭਰੋਸਾ ਵੀ ਦਿੱਤਾ ਹੈ।

ਡਾਕਟਰਾਂ ਨੇ ਸੂਬਾ ਸਰਕਾਰ ਤੋਂ ਮਾਹਿਰ ਕੈਡਰ ਦਾ ਗਠਨ ਕਰਨ, ਕੇਂਦਰ ਸਰਕਾਰ ਦੇ ਡਾਕਟਰਾਂ ਦੇ ਸਮਾਨ ਤਰੱਕੀ ਯਕੀਨੀ ਕਰਨ ਵਾਲੀ ਯੋਜਨਾ ਲਾਗੂ ਕਰਨ, ਸੀਨੀਅਰ ਮੈਡੀਕਲ ਅਧਿਕਾਰੀ (ਐੱਸ.ਐੱਮ.ਓ.) ਦੀ ਸਿੱਧੀ ਭਰਤੀ ਨਾ ਕਰਨ ਅਤੇ ਗੈਰਜੂਏਸ਼ਨ ਪਾਠਕ੍ਰਮਾਂ ਲਈ ਬਾਂਡ ਰਾਸ਼ੀ ਇਕ ਕਰੋੜ ਰੁਪਏ ਘਟਾ ਕੇ 50 ਲੱਖ ਰੁਪਏ ਕਰਨ ਦੀ ਮੰਗ ਕੀਤੀ ਹੈ। ਹਰਿਆਣਾ ਸਰਕਾਰ 'ਤੇ ਆਪਣੀਆਂ ਮੰਗਾਂ ਮਨਵਾਉਣ ਦਾ ਦਬਾਅ ਬਣਾਉਣ ਲਈ ਕਰੀਬ 3 ਹਜ਼ਾਰ ਸਰਕਾਰੀ ਡਾਕਟਰ ਵੀਰਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਬੈਠੇ ਸਨ। ਇਸ ਕਾਰਨ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਮੈਡੀਕਲ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ। ਡਾਕਟਰਾਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਸੂਬਾ ਸਰਕਾਰ ਅਤੇ ਐੱਚ.ਸੀ.ਐੱਮ.ਐੱਸ. ਦੇ ਪ੍ਰਤੀਨਿਧੀਆਂ ਵਿਚਾਲੇ ਕਈ ਬੈਠਕਾਂ ਹੋਈਆਂ। ਇਨ੍ਹਾਂ ਬੈਠਕਾਂ 'ਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਅਤੇ ਐਡੀਸ਼ਨਲ ਮੁੱਖ ਸਕੱਤਰ (ਸਿਹਤ) ਸੁਧੀਰ ਰਾਜਪਾਲ ਸ਼ਾਮਲ ਹੋਏ ਸਨ। ਸੰਗਠਨ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ 'ਚ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਬੰਦ ਕਰਨ ਦੀ ਅਪੀਲ ਕੀਤੀ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News