ਬਿਹਾਰ ''ਚ ਫੈਲੇ ਚਮਕੀ ਬੁਖਾਰ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਜਾਰੀ ਕੀਤੀ ਅਲਰਟ
Wednesday, Jun 19, 2019 - 05:11 PM (IST)

ਚੰਡੀਗੜ੍ਹ—ਬਿਹਾਰ 'ਚ ਚਮਕੀ ਬੁਖਾਰ ਨਾਲ 100 ਤੋਂ ਜ਼ਿਆਦਾ ਬੱਚਿਆਂ ਦੀ ਮੌਤ ਹੋਣ 'ਤੇ ਹਰਿਆਣਾ ਸਰਕਾਰ ਨੇ ਵੀ ਅਲਰਟ ਜਾਰੀ ਕਰ ਦਿੱਤਾ ਹੈ। ਸਿਹਤ ਮੰਤਰੀ ਅਨਿਲ ਵਿਜ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੁਚੇਤ ਰਹਿਣ ਦੇ ਆਦੇਸ਼ ਦਿੱਤੇ ਹਨ।
ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਸਪਤਾਲਾਂ 'ਚ ਆਉਣ ਵਾਲੇ ਬੁਖਾਰ ਦੇ ਮਰੀਜਾਂ ਦੀ ਡੂੰਘਾਈ ਤੱਕ ਜਾਂਚ ਕਰਵਾਉਣ ਲਈ ਕਿਹਾ ਗਿਆ ਹੈ। ਡਾਇਰੈਕਟਰ, ਸਿਹਤ ਸੇਵਾਵਾਂ ਬਕਾਇਦਾ ਇਸ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕਰਨਗੇ। ਵਿਜ ਨੇ ਕਿਹਾ ਹੈ ਕਿ ਸੂਬੇ 'ਚ ਉਪਲੱਬਧ ਕਰਵਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਫਲਸਰੂਪ ਬਾਲ ਮੌਤ ਦਰ 41 ਤੋਂ ਘਟ ਕੇ 30 ਅਤੇ ਮਾਵਾਂ ਦੀ ਮੌਤ ਦਰ 127 ਤੋਂ ਘੱਟ ਕੇ 101 ਹੋ ਗਈ ਹੈ।