ਹਰਿਆਣਾ ਸਰਕਾਰ ਨੇ ਕੋਰੋਨਾ ਪਾਬੰਦੀਆਂ ''ਚ ਦਿੱਤੀ ਢਿੱਲ, 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਸਿਨੇਮਾ

Saturday, Jan 29, 2022 - 10:06 AM (IST)

ਹਰਿਆਣਾ (ਭਾਸ਼ਾ)- ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਸੂਬੇ 'ਚ ਕੋਰੋਨਾ ਨਾਲ ਸੰਬੰਧਤ ਕੁਝ ਪਾਬੰਦੀਆਂ 'ਚ ਢਿੱਲ ਦਿੱਤੀ ਅਤੇ ਸੀਟਾਂ ਦੀ 50 ਫੀਸਦੀ ਸਮਰੱਥਾ ਨਾਲ ਸਾਰੇ ਸਿਨੇਮਾ ਹਾਲ, ਥੀਏਟਰ ਅਤੇ ਮਲਟੀਪਲੈਕਸ ਖੋਲ੍ਹਣ ਦੀ ਮਨਜ਼ੂਰੀ ਦਿੱਤੀ। ਇਕ ਸਰਕਾਰੀ ਆਦੇਸ਼ 'ਚ ਇਹ ਜਾਣਕਾਰੀ ਦਿੱਤੀ ਗਈ। ਹਰਿਆਣਾ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ਐੱਚ.ਐੱਸ.ਡੀ.ਐੱਮ.ਏ.) ਵਲੋਂ ਜਾਰੀ ਆਦੇਸ਼ ਅਨੁਸਾਰ,''ਸਾਰੇ ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ 50 ਫੀਸਦੀ ਸੀਟਾਂ ਦੀ ਸਮਰੱਥਾ ਨਾਲ ਖੋਲ੍ਹਣ ਦੀ ਮਨਜ਼ੂਰੀ ਹੈ। ਜ਼ਰੂਰੀ ਸਮਾਜਿਕ ਦੂਰੀ, ਨਿਯਮਿਤ ਸਾਫ਼-ਸਫ਼ਾਈ ਅਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ।''

ਇਹ ਵੀ ਪੜ੍ਹੋ : ਸਾਵਧਾਨ! ਚਮੜੀ 'ਤੇ 21 ਘੰਟੇ ਅਤੇ ਪਲਾਸਟਿਕ 'ਤੇ 8 ਘੰਟੇ ਜਿਊਂਦਾ ਰਹਿੰਦੈ ਓਮੀਕ੍ਰੋਨ

ਇਸ ਤੋਂ ਪਹਿਲਾਂ ਐੱਚ.ਐੱਸ.ਡੀ.ਐੱਮ.ਏ. ਦੇ 5 ਜਨਵਰੀ ਨੂੰ ਜਾਰੀ ਆਦੇਸ਼ 'ਚ ਕਿਹਾ ਗਿਆ ਸੀ ਕਿ ਸਿਨੇਮਾ ਹਾਲ, ਥੀਏਟਰ ਅਤੇ ਮਲਟੀਪਲੈਕਸ ਬੰਦ ਰਹਿਣਗੇ। ਸ਼ੁੱਕਰਵਾਰ ਨੂੰ ਆਦੇਸ਼ 'ਚ ਇਹ ਵੀ ਕਿਹਾ ਗਿਆ ਹੈ,''ਨਿੱਜੀ ਅਤੇ ਸਰਕਾਰੀ ਯੂਨੀਵਰਸਿਟੀਆਂ, ਸਕੂਲ (ਜਮਾਤ 10 ਤੋਂ 12 ਲਈ), ਪਾਲੀਟੈਕਨਿਕ ਉਦਯੋਗਿਕ ਟਰੇਨਿੰਗ ਸੰਸਥਾਵਾਂ, ਕੋਚਿੰਗ ਸੰਸਥਾਵਾਂ, ਲਾਇਬਰੇਰੀ, ਸਿਖਲਾਈ ਸੰਸਥਾਵਾਂ ਇਕ ਫਰਵਰੀ ਤੋਂ ਖੋਲ੍ਹਣ ਦੀ ਮਨਜ਼ੂਰੀ ਹੈ।''

ਨੋਟ : ਇਸ ਖ਼ਬਰ ਸੰਬੰਧੀ ਕੀਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News