ਹਰਿਆਣਾ ਸਰਕਾਰ ਨੇ 10ਵੀਂ ਬੋਰਡ ਦੀ ਪ੍ਰੀਖਿਆ ਕੀਤੀ ਰੱਦ, 12ਵੀਂ ਦੀ ਪ੍ਰੀਖਿਆ ਮੁਲਤਵੀ

04/15/2021 5:29:45 PM

ਹਰਿਆਣਾ (ਭਾਸ਼ਾ)— ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਨੂੰ ਵੇਖਦੇ ਹੋਏ ਵੀਰਵਾਰ ਨੂੰ 10ਵੀਂ ਦੀ ਪ੍ਰੀਖਿਆ ਰੱਦ ਕਰਨ ਅਤੇ 12ਵੀਂ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ ਵੀ ਕੋਵਿਡ-19 ਦੇ ਪੀੜਤਾਂ ਦੀ ਗਿਣਤੀ ਵੱਧਣ ਕਾਰਨ 10ਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਅਤੇ 12ਵੀਂ ਜਮਾਤ ਦੀਆਂ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਸਰਕਾਰ ਦਾ ਇਹ ਫ਼ੈਸਲਾ ਸੀ. ਬੀ. ਐੱਸ. ਈ. ਦੇ ਐਲਾਨ ਦੇ ਇਕ ਦਿਨ ਬਾਅਦ ਆਇਆ ਹੈ। ਹਰਿਆਣਾ ਵਿਚ ਹਾਲ ਹੀ ਦੇ ਦਿਨਾਂ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਇਜ਼ਾਫਾ ਹੋਇਆ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੀ. ਬੀ. ਐੱਸ. ਈ. ਦੀ 10ਵੀਂ ਦੀ ਪ੍ਰੀਖਿਆ ਰੱਦ, 12ਵੀਂ ਦੀ ਮੁਲਤਵੀ

ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਦੱਸਿਆ ਕਿ ‘ਸੀ. ਬੀ. ਐੱਸ. ਈ.’ ਦੇ ਫ਼ੈਸਲੇ ਮਗਰੋਂ ਅਸੀਂ ਵੀ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ 10ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਨੂੰ ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਆਯੋਜਿਤ ਕੀਤਾ ਜਾਣਾ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ 12ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਵੀ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਕੰਵਰ ਪਾਲ ਨੇ ਦੱਸਿਆ ਕਿ 10ਵੀਂ ਜਮਾਤ ਦੇ ਨਤੀਜੇ ਵਿਦਿਆਰਥੀਆਂ ਦੇ ਅੰਦਰੂਨੀ ਮੁਲਾਂਕਣ ਦੇ ਆਧਾਰ ’ਤੇ ਐਲਾਨ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਘਰ ਵਾਪਸੀ ਸਾਡੀ ਜ਼ਿੰਮੇਵਾਰੀ: ਜੈਸ਼ੰਕਰ


Tanu

Content Editor

Related News