ਕੋੋਰੋਨਾ ਦਾ ਕਹਿਰ ਜਾਰੀ, ਹਰਿਆਣਾ ’ਚ 8ਵੀਂ ਜਮਾਤ ਤੱਕ ਦੇ ਸਕੂਲ ਹੋਏ ਬੰਦ

Saturday, Apr 10, 2021 - 11:35 AM (IST)

ਕੋੋਰੋਨਾ ਦਾ ਕਹਿਰ ਜਾਰੀ, ਹਰਿਆਣਾ ’ਚ 8ਵੀਂ ਜਮਾਤ ਤੱਕ ਦੇ ਸਕੂਲ ਹੋਏ ਬੰਦ

ਹਰਿਆਣਾ (ਭਾਸ਼ਾ)— ਹਰਿਆਣਾ ਸਰਕਾਰ ਨੇ ਜਮਾਤ 8ਵੀਂ ਤੱਕ ਦੇ ਵਿਦਿਆਰਥੀਆਂ ਲਈ ਸਕੂਲਾਂ ਨੂੰ 30 ਅਪ੍ਰੈਲ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਕੇਸਾਂ ’ਚ ਵਾਧੇ ਨੂੰ ਵੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। 

PunjabKesari

ਮੁੱਖ ਮੰਤਰੀ ਨੇ ਗੁਰੂਗ੍ਰਾਮ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਸਥਿਤੀ ਕੰਟਰੋਲ ਵਿਚ ਹੈ। ਜਿੱਥੇ ਤੱਕ ਸਕੂਲਾਂ ਦਾ ਸਵਾਲ ਹੈ, ਅਸੀਂ ਪ੍ਰਾਇਮਰੀ ਅਤੇ ਸੈਕੰਡਰੀ ਜਮਾਤਾਂ ਤੱਕ ਲਈ ਸਕੂਲਾਂ ਨੂੰ 30 ਅਪ੍ਰੈਲ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਅਸੀਂ ਕੋਰੋਨਾ ਦੀ ਸਥਿਤੀ ’ਤੇ ਨਜ਼ਰ ਰੱਖੀ ਹੋਈ ਹੈ। ਕੁਝ ਸਖਤੀ ਤਾਂ ਵਰਤਣੀ ਪਵੇਗੀ। ਅਸੀਂ ਵਿਚਾਰ ਕੀਤਾ ਹੈ ਕਿ ਪ੍ਰਾਇਮਰੀ ਅਤੇ ਸੈਕੰਡਰੀ ਜਮਾਤਾਂ ਤੱਕ ਦੇ ਸਕੂਲ 30 ਅਪ੍ਰੈਲ ਤੱਕ ਬੰਦ ਰੱਖੇ ਜਾਣ। ਡਰ ਪੈਦਾ ਨਾ ਕੀਤਾ ਜਾਵੇ, ਆਮ ਜੀਵਨ ਚੱਲਦਾ ਰਹੇ। ਇਸ ਵਾਰ ਜ਼ਿਆਦਾ ਮਰੀਜ਼ਾਂ ਨੂੰ ਆਪਣੇ ਘਰਾਂ ’ਚ ਆਈਸੋਲੇਟ (ਇਕਾਂਤਵਾਸ) ਕੀਤਾ ਜਾ ਰਿਹਾ ਹੈ। ਸਥਿਤੀ ਮੁਤਾਬਕ ਅੱਗੇ ਦਾ ਫ਼ੈਸਲਾ ਲਿਆ ਜਾਵੇਗਾ।


author

Tanu

Content Editor

Related News