ਨਿਸ਼ਾਨੇਬਾਜ਼ ਸਿੰਘਰਾਜ ਅਡਾਨਾ ਨੂੰ ਹਰਿਆਣਾ ਸਰਕਾਰ ਦੇਵੇਗੀ 2.5 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ
Tuesday, Aug 31, 2021 - 09:52 PM (IST)

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਟੋਕੀਓ ਪੈਰਾਲੰਪਿਕ ਖੇਡਾਂ ਦੀ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਤਮਗਾ ਜਿੱਤਣ 'ਤੇ ਸਿੰਘਰਾਜ ਅਡਾਨਾ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ 2.5 ਕਰੋੜ ਰੁਪਏ ਇਨਾਮ ਰਾਸ਼ੀ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ - ਕੋਵਿਡ ਟੀਕਾਕਰਨ 'ਚ ਬਣਿਆ ਰਿਕਾਰਡ, 5 ਦਿਨਾਂ 'ਚ ਦੂਜੀ ਵਾਰ ਅੰਕੜਾ 1 ਕਰੋੜ ਦੇ ਪਾਰ
ਸ਼੍ਰੀ ਖੱਟੜ ਨੇ ਕਿਹਾ ਕਿ ਪੀ-1 ਪੁਰਸ਼ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਤਮਗਾ ਜਿੱਤਣਾ ਅਡਾਨਾ ਦੇ ਦ੍ਰਿੜ ਸੰਕਲਪ ਦਾ ਨਤੀਜਾ ਹੈ। ਉਨ੍ਹਾਂ ਨੇ ਹਰਿਆਣਾ ਵਾਸੀਆਂ ਦੇ ਨਾਲ ਪੂਰੇ ਦੇਸ਼ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਦੇ ਅਨੁਸਾਰ ਪੈਰਾਲੰਪਿਕ ਖਿਡਾਰੀਆਂ ਨੂੰ ਆਮ ਖਿਡਾਰੀਆਂ ਦੀ ਤਰ੍ਹਾਂ ਬਰਾਬਰ ਇਨਾਮ, ਸਰਕਾਰੀ ਨੌਕਰੀ ਅਤੇ ਹੋਰ ਸੁਵਿਧਾਵਾਂ ਦੇ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।